30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਜਲੰਧਰ ਪੁੱਜਣ 'ਤੇ ਪ੍ਰਧਾਨ ਮੰਤਰੀ ਦਾ ਭਾਜਪਾ ਆਗੂਆਂ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਜਲੰਧਰ ਪੁੱਜਣ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ, ਕ੍ਰਿਸ਼ਨ ਦੇਵ ਭੰਡਾਰੀ ਤੇ ਸੁਸ਼ੀਲ ਸ਼ਰਮਾ | ਤਸਵੀਰਾਂ: ਮੁਨੀਸ਼ <br/> 02-02-2026
ਜਲੰਧਰ, 1 ਫਰਵਰੀ (ਸ਼ਿਵ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਲੰਧਰ ਵਿਚ ਡੇਰਾ ਸੱਚਖੰਡ ਬਲਾਂ ਵਿਖੇੇ ਪ੍ਰਭਾਵਸ਼ਾਲੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ | ਜਲੰਧਰ ਪੁੱਜਣ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਹੋਰਾਂ ਵੱਲੋਂ ਪ੍ਰਧਾਨ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ | ਭਾਜਪਾ ਆਗੂ ਤੇ ਵਰਕਰ ਸ੍ਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਸਨ ਤੇ ਜਲੰਧਰ ਸਮਾਗਮ ਲਈ ਪੰਜਾਬ ਟੀਮ ਤੋਂ ਇਲਾਵਾ ਜਲੰਧਰ ਦੇ ਆਗੂ ਤੇ ਵਰਕਰ ਕਈ ਦਿਨਾਂ ਤੋਂ ਸ੍ਰੀ ਮੋਦੀ ਦੀ ਫੇਰੀ ਨੂੰ ਲੈ ਕੇ ਤਿਆਰੀਆਂ ਕਰ ਰਹੇ ਸਨ | ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ 'ਤੇ ਭਾਜਪਾ ਆਗੂਆਂ ਨੇ ਕਿਹਾ ਕਿ ਸਮੁੱਚੇ ਪੰਜਾਬ 'ਚ ਖ਼ੁਸ਼ੀ ਦੀ ਲਹਿਰ ਹੈ | ਭਾਜਪਾ ਆਗੂਆਂ ਦਾ ਕਹਿਣਾ ਸੀ ਕਿ ਸ੍ਰੀ ਨਰਿੰਦਰ ਮੋਦੀ ਹਮੇਸ਼ਾ ਹੀ ਪੰਜਾਬ ਲਈ ਕਾਫੀ ਫ਼ਿਕਰਮੰਦ ਰਹੇ ਹਨ ਤੇ ਉਨ੍ਹਾਂ ਨੇ ਅੱਜ ਡੇਰਾ ਸੱਚਖੰਡ ਬਲਾਂ ਵਿਚ ਆਪਣੇ ਸੰਬੋਧਨ ਵਿਚ ਪੰਜਾਬ ਦੀਆਂ ਸਨਅਤੀ ਇਕਾਈਆਂ ਨੂੰ ਪ੍ਰਫੁਲਿਤ ਕਰਨ ਲਈ ਕੇਂਦਰ ਵੱਲੋਂ ਯਤਨ ਕਰਨ ਦੀ ਗੱਲ ਕਹੀ ਸਗੋਂ ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਲਈ ਵੀ ਕਈ ਭਲਾਈ ਸਕੀਮਾਂ ਦਾ ਜ਼ਿਕਰ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਾਈਕਮਾਨ ਨੇ ਕੇਂਦਰੀ ਬਜਟ ਦਾ ਦੇਖਿਆ ਸਿੱਧਾ ਪ੍ਰਸਾਰਨ ਰੈਣਾ, ਜਾਖੜ, ਅਸ਼ਵਨੀ ਸ਼ਰਮਾ ਸਮੇਤ ਕਈ ਸੀਨੀਅਰ ਆਗੂ ਰਹੇ... ਅਗਲੀ ਖ਼ਬਰ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
Ad Position 24