ਸ਼ਾਹਕੋਟ, 1 ਫਰਵਰੀ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਅਤੇ ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਸੜਕ ਨਿਯਮਾਂ ਦੀ ਸੁਰੱਖਿਆ ਤੇ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡੀ.ਐੱਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਨਿਯਮਾਂ ਤੋਂ ਜਾਗਰੂਕ ਕਰਵਾਇਆ ਤੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਜ਼ਿਆਦਾਤਰ ਸੜਕ ਦੁਰਘਟਨਾਵਾਂ ਨਿਯਮਾਂ ਦਾ ਸਹੀ ਪਾਲਣ ਨਾ ਕਰਨ ਜਾਂ ਲਾਪਰਵਾਹੀ ਦੇ ਕਾਰਨ ਹੁੰਦੀਆਂ ਹਨ, ਜੇਕਰ ਅਸੀਂ ਇਨ੍ਹਾਂ ਨਿਯਮਾਂ ਦਾ ਸਹੀ ਤਰੀਕੇ ਨਾਲ ਪਾਲਣ ਕਰਾਂਗੇ ਤਾਂ ਬਹੁਤ ਸਾਰੀਆਂ ਦੁਰਘਟਨਾਵਾਂ ਹੋਣ ਤੋਂ ਬਚ ਸਕਦੀਆਂ ਹਨ | ਡੀ.ਐੱਸ.ਪੀ. ਨੇ ਸੜਕ ਸੁਰੱਖਿਆ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਟੀ-ਸ਼ਰਟ ਵੰਡੀਆਂ | ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਨੇ ਮਹਿਮਾਨਾਂ ਦਾ ਸਕੂਲ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਸੁਖਵੰਤ ਸਿੰਘ ਐਕਟੀਵਿਟੀ ਇੰਚਾਰਜ, ਐੱਸ.ਆਈ ਬਲਵੀਰ ਸਿੰਘ, ਏ.ਐੱਸ.ਆਈ ਜਸਪਾਲ ਸਿੰਘ, ਮੁੱਖ ਮੁਨਸ਼ੀ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |