01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੇਅਰ ਨੂੰ ਨਾਜਾਇਜ਼ ਫਲੈਕਸ ਬੋਰਡ ਹਟਵਾਉਣ ਲਈ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 03-02-2026
ਜਲੰਧਰ, 2 ਫਰਵਰੀ (ਸ਼ਿਵ)- ਕਾਰ ਬਾਜ਼ਾਰ ਅਸ਼ੋਕ ਨਗਰ ਚੌਕ ਦੇ ਸਮੂਹ ਦੁਕਾਨਦਾਰਾਂ ਨੇ ਮੇਅਰ ਵਨੀਤ ਧੀਰ ਨੂੰ ਇੱਕ ਮੰਗ ਪੱਤਰ ਦੇ ਕੇ ਅਸ਼ੋਕ ਨਗਰ ਵਾਲੀ ਰੋਡ 'ਤੇ ਨਾਜਾਇਜ਼ ਲੱਗੇ ਫਲੈਕਸ ਬੋਰਡਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦੇ ਲੱਗਣ ਕਾਰਨ ਹਾਦਸੇ ਹੋ ਰਹੇ ਹਨ | ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਅਸ਼ੋਕ ਨਗਰ ਚੌਕ ਵਿਚ ਸਪੀਡ ਬਰੇਕਰ ਬਣਾਏ ਜਾਣ ਤਾਂ ਜੋ ਹਾਦਸਿਆਂ ਤੋਂ ਬਚਾਅ ਹੋ ਸਕੇ | ਮੇਅਰ ਵਨੀਤ ਧੀਰ ਨੇ ਇਸ ਮਾਮਲੇ ਵਿਚ ਸਬੰਧਿਤ ਬਰਾਂਚ ਨੂੰ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ |*

Ad Position 22
No active advertisement
ਪਿਛਲੀ ਖ਼ਬਰ ਫਿਰਕੂ ਇਕਸੁਰਤਾ ਤੇ ਲੋਕ ਰਾਜ ਨੂੰ ਕਾਇਮ ਰੱਖਣ ਲਈ ਲੋਕ ਇਕਜੁੱਟ ਹੋਣ- ਪਾਸਲਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ <br/>
Ad Position 24