01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ- ਅੰਮਿ੍ਤਬੀਰ ਸਿੰਘ

Ad Position 21
No active advertisement
ਅਜੀਤ ਡੈਸਕ 03-02-2026
ਜਲੰਧਰ, 2 ਫਰਵਰੀ (ਜਸਪਾਲ ਸਿੰਘ)- ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੂੰ ਸੱਚ, ਇਨਸਾਫ ਤੇ ਭਾਰਤੀ ਸੰਵਿਧਾਨ ਦੀ ਸ਼ਾਨਦਾਰ ਜਿੱਤ ਕਰਾਰ ਦਿੰਦੇ ਹੋਏ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮਿ੍ਤਬੀਰ ਸਿੰਘ ਨੇ ਕਿਹਾ ਕਿ ਇਸ ਨਾਲ ਰਾਜ ਦੇ ਲੋਕਾਂ ਦਾ ਕਾਨੂੰਨ 'ਚ ਵਿਸ਼ਵਾਸ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਸ. ਮਜੀਠੀਆ ਖਿਲਾਫ਼ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਝੂਠੇ ਤੇ ਬੇਬੁਨਿਆਦ ਮਾਮਲੇ ਦਰਜ ਕੀਤੇ ਗਏ ਸਨ ਪਰ ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਅਤੇ ਸੱਚ ਨੂੰ ਕਿੰਨਾ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ ਆਖ਼ਰਕਾਰ ਉਸਦੀ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਯੂਥ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਸਕੂਲ 'ਚ ਹਿੰਦੀ ਕਵਿਤਾ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਫਿਰਕੂ ਇਕਸੁਰਤਾ ਤੇ ਲੋਕ ਰਾਜ ਨੂੰ ਕਾਇਮ ਰੱਖਣ ਲਈ ਲੋਕ ਇਕਜੁੱਟ ਹੋਣ- ਪਾਸਲਾ
Ad Position 24