01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਉੱਘੇ ਕਾਰੋਬਾਰੀ ਮਦਨ ਕਪੂਰ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 03-02-2026
ਜਲੰਧਰ, 2 ਫਰਵਰੀ (ਹਰਵਿੰਦਰ ਸਿੰਘ ਫੁੱਲ)- ਰੈਡੀਸਨ ਹੋਟਲ ਦੇ ਮਾਲਕ ਅਤੇ ਉੱਘੇ ਕਾਰੋਬਾਰੀ ਗੌਤਮ ਕਪੂਰ ਦੇ ਪਿਤਾ ਮਦਨ ਕਪੂਰ ਜਿਨ੍ਹਾਂ ਦਾ 29 ਜਨਵਰੀ ਨੂੰ 96 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਗੁਰਬਾਣੀ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਗ੍ਰਹਿ ਮਾਡਲ ਟਾਊਨ ਵਿਖੇ ਕਰਵਾਇਆ ਗਿਆ ਜਿਸ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨੇ ਸ਼ਿਰਕਤ ਕਰ ਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਜਿਨ੍ਹਾਂ ਵਿਚ ਮੁੱਖ ਤੌਰ 'ਤੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸਾਬਕਾ ਐਮ.ਪੀ. ਨਰੇਸ਼ ਗੁਜਰਾਲ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿਜ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਨਰੇਸ਼ ਮਿੱਤਲ, ਕੈਬਨਿਟ ਮੰਤਰੀ ਮਹਿੰਦਰ ਭਗਤ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਮਹਿੰਦਰ ਸਿੰਘ ਕੇ.ਪੀ. ਸਾਬਕਾ ਮੰਤਰੀ, ਅਮਰਜੀਤ ਸਿੰਘ ਸਮਰਾ ਸਾਬਕਾ ਮੰਤਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਕੇ.ਡੀ. ਭੰਡਾਰੀ, ਸੁਰਿੰਦਰ ਚੌਧਰੀ, ਮੇਅਰ ਵਿਨੀਤ ਧੀਰ, ਚਾਰਟਰਡ ਅਕਾਊਟੈਂਟ ਗੁਰਚਰਨ ਸਿੰਘ ਸਿਆਲ, ਗੁਣਜੀਤ ਸਿੰਘ ਸਿਆਲ, ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ, ਸਾਬਕਾ ਆਈ.ਜੀ. ਲੋਕਨਾਥ ਆਂਗਰਾ ਨੇ ਹਾਜ਼ਰੀ ਭਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਭਾਈ ਗੁਰਦੇਵ ਸਿੰਘ ਦੇ ਰਾਗੀ ਜਥੇ ਨੇ ਵੈਰਾਗ ਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਭਾਈ ਪਰਮਜੀਤ ਸਿੰਘ ਨੇ ਕੀਤੀ | ਉਪਰੰਤ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੇ ਦੋਹਤਰੇ ਅਰਜਨ ਮਹਿਤਾ ਨੇ ਆਪਣੀਆਂ ਯਾਦਾਂ ਸਾਂਝੀਆਂ ਕਰ ਦੇ ਹੋਏ ਕਿਹਾ ਕਿ ਬਾਬਾ ਗੌਤਮ ਕਪੂਰ ਜਿੰਦਾ ਦਿਲ ਤੇ ਪ੍ਰੇਨਾਦਾਇਕ ਸ਼ਖ਼ਸੀਅਤ ਦੇ ਮਾਲਕ ਸਨ | ਬੇਟੀ ਅਰਾਧਨਾ ਨੇ ਆਪਣੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਘਾਲਨਾਵਾਂ ਬਾਰੇ ਵਿਸਥਾਰ
(ਬਾਕੀ ਸਫ਼ਾ 8 'ਤੇ)
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੰਟੀਅਰ ਅਨਿਲ ਗਿੱਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਉੱਘੇ ਕਾਰੋਬਾਰੀ ਮਦਨ ਕਪੂਰ ਨਮਿਤ ਸ਼ਰਧਾਂਜਲੀ ਸਮਾਗਮ
Ad Position 24