ਜਲੰਧਰ, 2 ਫਰਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਅਤੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਜਸਪਾਲ ਸਿੰਘ ਉਰਫ਼ ਪਾਲਾ ਪੁੱਤਰ ਗੁਰਦੇਵ ਸਿੰਘ ਵਾਸੀ ਰਾਮੇਵਾਲ ਬਿਲਗਾ ਜ਼ਿਲ੍ਹਾ ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਦੇ ਵਕੀਲ ਸੰਜੀਵ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਮਿਤੀ 29 ਅਗਸਤ 2023 ਨੂੰ ਥਾਣਾ ਨੂਰਮਹਿਲ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |