ਜਲੰਧਰ, 2 ਫਰਵਰੀ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ, ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ ਦਾ ਸਵਾਗਤ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਮਨਿੰਦਰ ਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਅਕਾਲੀ ਦਲ, ਸਾਹਿਬ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਰਾਜਬੀਰ ਸਿੰਘ ਸ਼ੰਟੀ ਤੇ ਠੇਕੇਦਾਰ ਕਰਤਾਰ ਸਿੰਘ ਬਿੱਲਾ ਨੇ ਕਿਹਾ ਕਿ ਹਮੇਸ਼ਾ ਸੱਚਾਈ ਦੀ ਜਿੱਤ ਹੁੰਦੀ ਹੈ | ਉਨ੍ਹਾਂ ਵਾਹਿਗੁਰੂ ਜੀ ਦਾ ਧੰਨਵਾਦ ਕਰਦਿਆਂ ਹੋਇਆਂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਨ, ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਨਸ਼ੇ ਦੇ ਝੂਠੇ ਕੇਸ ਵਿਚ ਨਸ਼ਾ ਨਹੀਂ ਸੀ ਤੇ ਹੁਣ ਆਮਦਨ ਤੋਂ ਵੱਧ ਜਾਇਦਾਦ ਵਾਲੇ ਕੇਸ ਵਿਚ ਵੱਧ ਜਾਇਦਾਦ ਨਹੀਂ ਮਿਲੀ ਹੈ | ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ਰੇਆਮ ਗੁੰਮਰਾਹ ਕੀਤਾ ਗਿਆ ਪਰ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਦਾਲਤ ਇਸ ਮਾਮਲੇ 'ਚ ਪੂਰਾ ਇਨਸਾਫ ਕਰੇਗੀ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਜ਼ਮਾਨਤ ਦੇਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਸ. ਬਿਕਰਮ ਸਿੰਘ ਮਜੀਠੀਆ ਵਿਰੁੱਧ ਲਗਾਏ ਇਲਜ਼ਾਮ ਬੇ-ਬੁਨਿਆਦ ਹਨ ਤੇ ਉਨ੍ਹਾਂ ਨੂੰ ਕੇਵਲ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ |