13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਈਬਰ ਕ੍ਰਾਈਮ ਦਾ ਸ਼ਿਕਾਰ ਬਣੇ ਵਿਅਕਤੀ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਕੀਤੀ ਖੁਦਕੁਸ਼ੀ, ਵੀਡੀਓ ਬਣਾ ਕੇ ਠੱਗੀ ਸੰਬੰਧੀ ਕੀਤਾ ਖੁਲਾਸਾ

Ad Position 21
No active advertisement
ਅਜੀਤ ਡੈਸਕ 04-02-2026

ਜਲੰਧਰ, 3 ਫਰਵਰੀ (ਐੱਮ. ਐੱਸ. ਲੋਹੀਆ)-ਸਾਈਬਰ ਕ੍ਰਾਈਮ ਦਾ ਸ਼ਿਕਾਰ ਬਣੇ ਬਸਤੀਆਂ ਦੇ ਖੇਤਰ 'ਚ ਡਰਾਈਕਲੀਨ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਨੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਫਾਹਾ ਲਗਾ ਕੇ ਖੁਦ ਕੁਸ਼ੀ ਕਰ ਲਈ ਹੈ | ਮਿ੍ਤਕ ਪਿ੍ੰਸ ਕੁਮਾਰ (45) ਪੁੱਤਰ ਸ਼ਾਮ ਲਾਲ ਵਾਸੀ ਕਮਲ ਵਿਹਾਰ, ਲੈਦਰ ਕੰਪਲੈਕਸ ਰੋਡ, ਜਲੰਧਰ ਵਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਗਈ, ਜਿਸ 'ਚ ਉਸ ਨੇ ਆਪਣੇ ਨਾਲ ਹੋਈ ਠੱਗੀ ਸੰਬੰਧੀ ਖੁਲਾਸਾ ਕੀਤਾ ਹੈ | ਪਿ੍ੰਸ ਨੇ ਵੀਡੀਓ 'ਚ ਕਿਹਾ ਹੈ ਕਿ ਉਸ ਨੇ ਕਰਜ਼ਾ ਲੈਣਾ ਸੀ, ਜਿਸ ਕਰਕੇ ਉਸ ਨੇ ਇਕ ਨਿੱਜੀ ਫਾਇਨਾਂਸ ਕੰਪਨੀ ਨਾਲ ਸੰਪਰਕ ਕੀਤਾ | ਕੰਪਨੀ ਵਲੋਂ ਉਸ ਨਾਲ ਸੰਪਰਕ ਕਰਨ ਵਾਲਿਆਂ ਨੇ ਕੁਝ ਦਸਤਾਵੇਜ਼ ਭੇਜ ਕੇ ਉਸ ਦਾ ਭਰੋਸਾ ਜਿੱਤ ਲਿਆ, ਜਿਸ ਤੋਂ ਬਾਅਦ ਉਹ ਵਿਅਕਤੀ ਉਸ ਕੋਲੋਂ ਵੱਖ-ਵੱਖ ਕਾਰਵਾਈਆਂ ਦੇ ਨਾਮ 'ਤੇ ਪੈਸਿਆਂ ਦੀ ਮੰਗ ਕਰਦੇ ਰਹੇ, ਜੋ ਉਹ ਪੂਰੀ ਕਰਦਾ ਰਿਹਾ, ਪਰ ਕੁਝ ਸਮਾਂ ਬੀਤ ਜਾਣ ਦੇ ਬਾਵਜੂਦ ਕਰਜ਼ਾ ਮਨਜ਼ੂਰ ਨਾ ਹੋਇਆ | ਉਸ ਵਲੋਂ ਜਦੋਂ ਵਿਅਕਤੀਆਂ ਨਾਲ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਦੇ ਫ਼ੋਨ ਬੰਦ ਆ ਰਹੇ ਸਨ | ਉਸ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਉਸ ਦੇ ਪੈਸੇ ਵਾਪਸ ਕਰਵਾਏ ਜਾਣ | ਮਿ੍ਤਕ ਦੇ ਛੋਟੇ ਭਰਾ ਰਮਨ ਕਨੌਜੀਆ ਨੇ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ ਕਰੀਬ 6.30 ਵਜੇ ਉਨ੍ਹਾਂ ਦੇ ਪਰਿਵਾਕ ਮੈਂਬਰਾਂ ਨੇ ਘਰ ਦੀ ਉੁਪਰਲੀ ਮੰਜ਼ਿਲ 'ਤੇ ਦੇਖਿਆ, ਤਾਂ ਕਮਰੇ ਅੰਦਰ ਪਿ੍ੰਸ ਨੇ ਫਾਹਾ ਲਗਾਇਆ ਹੋਇਆ ਸੀ | ਉਨ੍ਹਾਂ ਕਿਹਾ ਕਿ ਪਿ੍ੰਸ ਵਲੋਂ ਇਕ ਵੀਡੀਓ ਬਣਾਈ ਗਈ ਹੈ ਅਤੇ ਖੁਦਕੁਸ਼ੀ ਪੱਤਰ ਵੀ ਲਿਖਿਆ ਗਿਆ ਹੈ, ਜਿਸ 'ਚ ਉਸ ਨੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਇਹ ਕਦਮ ਚੁੱਕਿਆ ਹੈ, ਇਸ ਲਈ ਉਸ ਦੇ ਪਰਿਵਾਕ ਮੈਂਬਰਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ | ਰਮਨ ਕਨੌਜੀਆ ਨੇ ਕਿਹਾ ਕਿ ਪਿ੍ੰਸ ਨੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਇਹ ਕਦਮ ਚੁੱਕਿਆ ਹੈ |
ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੋਈ ਐੱਫ਼.ਆਈ.ਆਰ.
ਮਾਮਲੇ ਦੀ ਜਾਂਚ ਕਰ ਰਹੇ ਲੈਦਰ ਕੰਪਲੈਕਸ ਚੌਕੀ ਦੇ ਏ.ਐੱਸ.ਆਈ. ਯੁਵਰਾਜ ਸਿੰਘ ਨੇ ਜਾਣਕਾਰੀ ਦਿੱਤੀ ਕਿ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਦੇ ਭਰਾ ਰਮਨ ਕਨੌਜੀਆ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਖੜ੍ਹੇ ਨੰਬਰਦਾਰ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਜ਼ਖ਼ਮੀ <br/> ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਸਕੂਲ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Ad Position 24