13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੜਕ ਕਿਨਾਰੇ ਖੜ੍ਹੇ ਨੰਬਰਦਾਰ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 04-02-2026
ਜਲੰਧਰ, 3 ਫਰਵਰੀ (ਐੱਮ. ਐੱਸ. ਲੋਹੀਆ)-ਫ਼ੋਨ ਸੁਨਣ ਲਈ ਆਪਣੇ ਸਕੂਟਰ 'ਤੇ ਸੜਕ ਕਿਨਾਰੇ ਖੜ੍ਹੇ ਨੰਬਰਦਾਰ ਸੁਰਿੰਦਰ ਸਿੰਘ ਵਾਸੀ ਨਿਊ ਅਸ਼ੋਕ ਨਗਰ 'ਤੇ 4 ਵਿਅਕਤੀਆਂ ਨੇ ਹਾਕੀਆਂ ਨਾਲ ਹਮਲਾ ਕਰਕੇ, ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਇਕ ਬਜ਼ੁਰਗ 'ਤੇ ਹੋਏ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਪੀੜਤ ਵਲੋਂ ਥਾਣਾ ਡਵੀਜ਼ਨ ਨੰਬਰ 4 ਨੂੰ ਸ਼ਿਕਾਇਤ ਵੀ ਦਿਵਾਈ | ਪੀੜਤ ਸੁਰਿੰਦਰ ਸਿੰਘ ਨੇ ਦੱਸਿਆ ਕਿ ਨੰਬਰਦਾਰ ਹੋਣ ਦੇ ਨਾਤੇ ਉਸ ਨੂੰ ਇਕ ਵਿਅਕਤੀ ਆਪਣੇ ਨਾਲ ਤਹਿਸੀਲ ਲੈ ਕੇ ਗਿਆ ਸੀ, ਜਦੋਂ ਸ਼ਾਮ ਕਰੀਬ 4.30 ਵਜੇ ਉਹ ਸਕੂਟਰ 'ਤੇ ਆਪਣੇ ਘਰ ਜਾ ਰਿਹਾ ਸੀ, ਤਾਂ ਭਗਤ ਨਾਮਦੇਵ ਚੌਕ ਨੇੜੇ ਉਸ ਨੂੰ ਫ਼ੋਨ ਆ ਗਿਆ, ਜਿਸ ਕਰਕੇ ਉਹ ਸੜਕ ਕਿਨਾਰੇ ਖੜ੍ਹਾ ਹੋ ਕੇ ਫੋਨ ਸੁਨਣ ਲੱਗ ਗਿਆ | ਇਸ ਦੌਰਾਨ ਉਸ ਦਾ ਸਕੂਟਰ ਕਿਸੇ ਦੇ ਮੋਟਰਸਾਈਕਲ ਨਾਲ ਖਹਿ ਗਿਆ | ਹਾਲੇ ਉਹ ਕੁਝ ਸਮਝ ਸਕਦਾ, ਹਾਕੀਆਂ ਲੈ ਕੇ 4 ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਗੰਭੀਰ ਜ਼ਖ਼ਮੀ ਕਰ ਦਿੱਤਾ | ਹਮਲਾਵਰ ਉਸ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਉਣ ਲੱਗੇ | ਇਸ ਸਭ ਨੂੰ ਦੇਖ ਕੇ ਰਾਹਗੀਰ ਇਕੱਠੇ ਹੋ ਗਏ ਅਤੇ ਉਨ੍ਹਾਂ ਵਲੋਂ ਹਮਲਾਵਰਾਂ ਦਾ ਵਿਰੋਧ ਕੀਤਾ ਗਿਆ | ਹਮਲਾਵਰ ਆਪਣਾ ਮੋਟਰਸਾਈਕਲ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਏ | ਵਾਰਦਾਤ ਸੰਬੰਧੀ ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਮੌਕੇ 'ਤੇ ਪਹੁੰਚੀ | ਪੀੜਤ ਅਨੁਸਾਰ ਉਸ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਉਸ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ ਅਤੇ ਕਾਰਵਾਈ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਵਰਿਆਣਾ ਡੰਪ 'ਤੇ ਕੂੜਾ ਸੁੱਟਣ ਜਾ ਰਹੀਆਂ ਗੱਡੀਆਂ ਨੂੰ ਲੋਕਾਂ ਨੇ ਧਰਨਾ ਲਗਾ ਕੇ ਰੋਕਿਆ, ਲੱਗਾ ਜਾਮ ਅਗਲੀ ਖ਼ਬਰ ਸਾਈਬਰ ਕ੍ਰਾਈਮ ਦਾ ਸ਼ਿਕਾਰ ਬਣੇ ਵਿਅਕਤੀ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਕੀਤੀ ਖੁਦਕੁਸ਼ੀ, ਵੀਡੀਓ ਬਣਾ ਕੇ ਠੱਗੀ ਸੰਬੰ...
Ad Position 24