13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਾਵਰਕਾਮ ਠੇਕਾ ਮੁਲਾਜ਼ਮ ਵਲੋਂ 7 ਦੀ ਦਿੜ੍ਹਬਾ ਰੈਲੀ 'ਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 04-02-2026
ਜਲੰਧਰ, 3 ਫਰਵਰੀ (ਹਰਵਿੰਦਰ ਸਿੰਘ ਫੁੱਲ)-'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 07 ਫ਼ਰਵਰੀ 2026 ਨੂੰ ਦਿੜ੍ਹਬਾ 'ਚ ਹੋ ਰਹੀ ਸੂਬਾ ਪੱਧਰੀ ਰੈਲੀ ਦੇ ਸੰਬੰਧ 'ਚ ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ | ਜਿਸ ਵਿਚ ਵੱਡੀ ਗਿਣਤੀ ਠੇਕਾ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ | ਪ੍ਰੈੱਸ ਨੂੰ ਜਾਰੀ ਬਿਆਨ 'ਚ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ 'ਆਮ ਆਦਮੀ ਪਾਰਟੀ ਦੀ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ, ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰ ਕੇ ਪੱਕਾ ਕਰਨ ਲਈ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ ਵਜੋਂ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ''07 ਫ਼ਰਵਰੀ 2026'' ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪਾਵਰਕਾਮ ਅਤੇ ਟਰਾਂਸਕੋ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਮੈਰਿਜ ਪੈਲੇਸ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਰੱਖਣ ਦੇ ਹ... ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦਿਲਚਸਪ ਹੋਣ ਦੀ ਸੰਭਾਵਨਾ
Ad Position 24