13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਲੋਕਾਂ ਦਾ ਕਾਨੂੰਨ 'ਚ ਭਰੋਸਾ ਹੋਰ ਵਧਿਆ- ਹਰਿੰਦਰ ਸਿੰਘ ਢੀਂਡਸਾ <br/>

Ad Position 21
No active advertisement
ਸ. ਮਜੀਠੀਆ ਦੀ ਜ਼ਮਾਨਤ ਹੋਣ ਅਤੇ ਜੇਲ੍ਹ ਤੋਂ ਬਾਹਰ ਆਉਣ 'ਤੇ ਹਰਿੰਦਰ ਸਿੰਘ ਢੀਂਡਸਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਅਵਤਾਰ ਸਿੰਘ ਘੁੰਮਣ, ਜਗਦੀਪ ਸਿੰਘ ਵਿਰਦੀ ਤੇ ਗੁਨਤਾਜ ਸਿੰਘ ਢੀਂਡਸਾ ਆਦਿ | ਅਜੀਤ ਤਸਵੀਰ <br/> 04-02-2026
ਜਲੰਧਰ, 3 ਫਰਵਰੀ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੇ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਸਵਾਗਤ ਕਰਦਿਆਂ ਕਿਹਾ ਕਿ ਅਦਾਲਤ ਦੇ ਫੈਸਲੇ ਨਾਲ ਲੋਕਾਂ ਦਾ ਕਾਨੂੰਨ ਪ੍ਰਤੀ ਵਿਸ਼ਵਾਸ਼ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਸ. ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਮਾਮਲੇ 'ਚ ਅਦਾਲਤ ਦੇ ਫੈਸਲੇ ਨਾਲ ਪੰਜਾਬ ਸਰਕਾਰ ਦਾ ਝੂਠ ਬੇਨਕਾਬ ਹੋ ਗਿਆ ਹੈ ਤੇ ਇਹ ਸਪੱਸ਼ਟ ਹੋ ਗਿਆ ਹੈ ਕਿ ਸੂਬੇ ਦੀ 'ਆਪ' ਸਰਕਾਰ ਬਦਲਾਖੋਰੀ ਦੀ ਸਿਆਸਤ ਤਹਿਤ ਵਿਰੋਧੀ ਆਗੂਆਂ 'ਤੇ ਝੂਠੇ ਕੇਸ ਦਰਜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਰ ਸੱਚਾਈ ਨੂੰ ਬਹੁਤੀ ਦੇਰ ਤੱਕ ਛੁਪਾਇਆ ਨਹੀਂ ਜਾ ਸਕਦਾ ਤੇ ਸ. ਮਜੀਠੀਆ ਦੀ ਜ਼ਮਾਨਤ ਹੋਣ ਨਾਲ ਹੁਣ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ | ਇਸ ਮੌਕੇ ਸ੍ਰੀ ਢੀਂਡਸਾ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਾਰਟੀ ਆਗੂ ਰਣਜੀਤ ਸਿੰਘ ਰਾਣਾ, ਅਵਤਾਰ ਸਿੰਘ ਘੁੰਮਣ, ਜਗਦੀਪ ਸਿੰਘ ਵਿਰਦੀ, ਗੁਨਤਾਜ ਸਿੰਘ ਢੀਂਡਸਾ, ਸਤਿੰਦਰ ਸਿੰਘ ਪੀਤਾ ਤੇ ਹੋਰਨਾਂ ਆਗੂਆਂ ਨੇ ਸ੍ਰੀ ਹਰਿੰਦਰ ਸਿੰਘ ਢੀਂਡਸਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਸ. ਮਜੀਠੀਆ ਦੀ ਜ਼ਮਾਨਤ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਲੋਕਾਂ ਦਾ ਕਾਨੂੰਨ 'ਚ ਵਿਸ਼ਵਾਸ ਵਧਿਆ- ਸਚਦੇਵਾ ਅਗਲੀ ਖ਼ਬਰ ਜਲੰਧਰ ਕੈਂਟ 'ਚ ਘਟੀਆ ਕੰਮਾਂ ਨੂੰ ਲੈ ਕੇ ਮੇਅਰ ਵਲੋਂ ਕਾਰਵਾਈ, ਠੇਕੇਦਾਰ ਬਲੈਕ ਲਿਸਟ
Ad Position 24