13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਲੋਕਾਂ ਦਾ ਕਾਨੂੰਨ 'ਚ ਵਿਸ਼ਵਾਸ ਵਧਿਆ- ਸਚਦੇਵਾ

Ad Position 21
No active advertisement
ਅਜੀਤ ਡੈਸਕ 04-02-2026
ਜਲੰਧਰ, 3 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਯੂਥ ਅਕਾਲੀ ਆਗੂ ਸ. ਗੁਰਪ੍ਰੀਤ ਸਿੰਘ ਸਚਦੇਵਾ ਨੇ ਕਿਹਾ ਕਿ ਇਸ ਨਾਲ ਰਾਜ ਦੇ ਲੋਕਾਂ ਦਾ ਨਿਆਂ ਵਿਵਸਥਾ 'ਚ ਵਿਸ਼ਵਾਸ਼ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਤਹਿਤ ਸ. ਮਜੀਠੀਆ ਖਿਲਾਫ ਕਾਰਵਾਈ ਕੀਤੀ ਗਈ ਸੀ ਪਰ ਅਦਾਲਤ ਨੇ ਸ. ਮਜੀਠੀਆ ਵਿਰੁੱਧ ਦਰਜ ਕੀਤੇ ਜਾਇਦਾਦ ਤੋਂ ਵੱਧ ਆਮਦਨ ਦੇ ਝੂਠੇ ਤੇ ਬੇਬੁਨਿਆਦ ਕੇਸ ਦੀ ਇਕ ਤਰ੍ਹਾਂ ਨਾਲ ਫੂਕ ਕੱਢ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤ 'ਚ ਸ. ਮਜੀਠੀਆ ਖਿਲਾਫ ਕੋਈ ਵੀ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਤੇ ਅੱਜ ਅਦਾਲਤ ਵਲੋਂ ਸ. ਮਜੀਠੀਆ ਨੂੰ ਜ਼ਮਾਨਤ ਦੇ ਆਦੇਸ਼ ਦਿੱਤੇ ਗਏ ਹਨ | ਇਸ ਮੌਕੇ ਸ. ਸਚਦੇਵਾ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਬੁਲੰਦ ਤੇ ਨਿਧੜਕ ਆਵਾਜ਼ ਸ. ਮਜੀਠੀਆ ਨੂੰ ਦਬਾਉਣ ਲਈ ਸਰਕਾਰ ਵਲੋਂ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਪਰ ਅਦਾਲਤ ਨੇ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਪੰਜਾਬ ਵਿੱਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਖ ਤੋਂ ਮਜਬੂਤ ਕਰਨਾ ਚਾਹੁੰਦੇ ਹਨ ਪਰ ਦਿੱਲੀ ਦੇ ਕੁੱਝ ਲੋਕਾਂ ਨੇ ਪੰਜਾਬ ਨੂੰ ਤਬਾਹ ਕਰਨ ਲਈ ਜੋ ਪੰਜਾਬ ਵਿੱਚ ਹਾਲਾਤ ਪੈਦਾ ਕੀਤੇ ਉਸ ਨਾਲ ਪੰਜਾਬ ਦੇ ਅਕਸ ਨੂੰ ਵੱਡੀ ਸੱਟ ਵੱਜੀ ਹੈ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਮੁਕਾਬਲੇ 'ਚੋਂ ਨਵਦੀਪ ਨੇ ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਲੋਕਾਂ ਦਾ ਕਾਨੂੰਨ 'ਚ ਭਰੋਸਾ ਹੋਰ ਵਧਿਆ- ਹਰਿੰਦਰ ਸਿੰਘ ਢੀਂਡਸਾ <br/>
Ad Position 24