13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੋਆਪ੍ਰੇਟਿਵ ਸੁਸਾਇਟੀ ਕੋਟਲਾ ਹੇਰਾਂ 'ਤੇ ਅਕਾਲੀ ਦਲ ਦੀ ਕਮੇਟੀ ਕਾਬਜ਼

Ad Position 21
No active advertisement
ਅਜੀਤ ਡੈਸਕ 04-02-2026
ਮਲਸੀਆਂ, 3 ਫਰਵਰੀ (ਦਲਜੀਤ ਸਿੰਘ ਸਚਦੇਵਾ)- ਕੋਆਪ੍ਰੇਟਿਵ ਸੁਸਾਇਟੀ ਕੋਟਲਾ ਹੇਰਾਂ 'ਤੇ ਅਕਾਲੀ ਦਲ ਦੀ ਕਮੇਟੀ ਕਾਬਜ਼ ਹੋਈ ਹੈ | ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਪਰਮਜੀਤ ਸਿੰਘ ਸੈਕਟਰੀ ਦੀ ਦੇਖ-ਰੇਖ ਹੇਠ ਹੋਈ | ਅਕਾਲੀ ਦਲ ਸਰਕਲ ਦੋਨਾ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਨੂੰ ਬਹੁਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ, ਅੱਛਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਪ੍ਰਗਨ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ ਜਦ ਕਿ ਹਰਜੀਤ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਸ਼੍ਰੀਮਤੀ ਦਰਸ਼ੋ, ਸੁਰਿੰਦਰ ਕੌਰ, ਗੁਰਦੀਪ ਸਿੰਘ, ਦਲਜੀਤ ਸਿੰਘ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਪਿੰਡਾਂ ਦੇ ਲੋਕਾਂ ਵਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ | ਨਵੇਂ ਬਣੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਸੁਸਾਇਟੀ ਦੇ ਕੰਮ ਨੂੰ ਪਾਰਦਰਸ਼ੀ ਤੇ ਵਧੀਆ ਢੰਗ ਨਾਲ ਚਲਾਉਣਗੇ | ਜ਼ਿਕਰਯੋਗ ਹੈ ਕਿ ਸੁਸਾਇਟੀ ਦੀ ਚੋਣ ਵਿਚ ਕੁੱਲ 11 'ਚੋਂ 10 ਮੈਂਬਰ ਅਕਾਲੀ ਦਲ ਨਾਲ ਸਬੰਧਿਤ ਬਣੇ ਸਨ ਜਦ ਕਿ 1 ਮੈਂਬਰ 'ਆਪ' ਦਾ ਚੁਣਿਆ ਗਿਆ ਸੀ | ਇਸ ਮੌਕੇ ਕੁਲਵੀਰ ਸਿੰਘ, ਦਲਵਿੰਦਰ ਸਿੰਘ, ਗੁਰਦਿਆਲ ਸਿੰਘ ਸਿੱਧੂ, ਗੁਰਚਰਨ ਸਿੰਘ, ਪਰਵਿੰਦਰ ਸਿੰਘ, ਕਮਲਜੀਤ ਸਿੰਘ, ਨੰਬਰਦਾਰ ਸੋਹਣ ਸਿੰਘ, ਪਰਮਜੀਤ ਸਿੰਘ ਸਿੱਧੂ, ਫਤਿਹ ਸਿੰਘ ਧਾਲੀਵਾਲ, ਹਰਦੀਪ ਸਿੰਘ ਸਰਪੰਚ, ਦਵਿੰਦਰ ਸਿੰਘ ਪੰਧੇਰ, ਜਤਿੰਦਰਪਾਲ ਮੱਲ੍ਹੀ, ਜਸਕੀਰਤ ਸਿੰਘ ਜੀਤਾ ਧਾਲੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਪੁਰ ਰਸੂਲਪੁਰ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ 'ਵਰਲਡ ਕੈਂਸਰ ਡੇਅ' ਹਰ ਇਕ ਦੀ ਲੜਾਈ ਵੱਖਰੀ, ਪਰ ਬਚਾਅ ਤੇ ਜਲਦੀ ਪਛਾਣ ਨਾਲ ਹੋ ਸਕਦੇ ਹਾਂ ਹੋਰ ਮਜ਼ਬੂਤ - ਡਾ. ਅਰੁਣ ਸ਼...
Ad Position 24