ਕਿਸ਼ਨਗੜ੍ਹ 3 ਫਰਵਰੀ (ਹੁਸਨ ਲਾਲ)-ਇਤਿਹਾਸਿਕ ਅਸਥਾਨ ਗੁਰਦੁਆਰਾ ਤਾਲਵਾਲਾ ਸਾਹਿਬ ਪਾਤਸ਼ਾਹੀ ਸੱਤਵੀਂ ਸ਼੍ਰੀ ਗੁਰੂ ਹਰਿਰਾਏ ਸਾਹਿਬ ਰਾਏਪੁਰ ਰਸੂਲਪੁਰ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ, ਐੱਨ.ਆਰ.ਆਈ. ਭਰਾਵਾਂ ਤੇ ਸ੍ਰੀ ਗੁਰੂ ਹਰਿਰਾਏ ਸੇਵਕ ਦਲ ਆਦਿ ਸਭ ਦੇ ਸਾਂਝੇ ਸਹਿਯੋਗ ਨਾਲ ਗੁਰੂ ਨਾਨਕ ਘਰ ਦੀ ਸੱਤਵੀਂ ਜੋਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਨਾਂ ਦੀ ਚਰਨ ਛੋਹ ਇਤਿਹਾਸਿਕ ਨਗਰੀ ਰਾਏਪੁਰ ਰਸੂਲਪੁਰ 'ਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ | ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਵੱਖ-ਵੱਖ ਰਾਗੀ, ਢਾਡੀ, ਕੀਰਤਨੀਏ ਜਥਿਆਂ 'ਚ ਭਾਈ ਨਿਰਭੈ ਸਿੰਘ ਜਰੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਮਨੋਹਰ ਸ਼ਬਦ ਕੀਰਤਨ ਕਰਦਿਆਂ ਗੁਰੂ ਜਸ ਸਰਵਣ ਕਰਵਾਇਆ! ਉਪਰੰਤ ਗਿਆਨੀ ਜਸਵੰਤ ਸਿੰਘ ਕਥਾ ਵਾਚਕ ਮੰਜੀ ਸਾਹਿਬ ਵਾਲਿਆਂ ਕਥਾ ਵਿਚਾਰਾਂ ਕਰਦਿਆਂ ਆਖਿਆ ਕਿ ਸਮੁੱਚੀਆਂ ਸੰਗਤਾਂ ਗੁਰਬਾਣੀ ਤੇ ਗੁਰੂ ਸਾਹਿਬਾਨਾਂ ਜੀ ਦੇ ਬਖਸ਼ੇ ਪਾਵਨ ਉਪਦੇਸ਼ਾਂ ਨੂੰ ਆਪਣੇ ਅਮਲੀ ਜੀਵਨ ਵਿੱਚ ਅਪਣਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਮੁਬਾਰਕ ਦਿੰਦਿਆਂ ਭਾਈ ਮਨਜੀਤ ਸਿੰਘ ਰਾਏਪੁਰ-ਰਸੂਲਪੁਰ ਵਾਲਿਆ ਵਾਲਿਆਂ ਨੇ ਆਖਿਆ ਕਿ ਸਾਨੂੰ ਸਭ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਪਾਵਨ ਉਪਦੇਸ਼ਾਂ ਦੇ ਅਧਾਰਤ ਆਪਣਾ ਜੀਵਨ ਮਾਰਗ ਦਰਸ਼ਕ ਬਣਾਉਣਾ ਚਾਹੀਦਾ ਹੈ | ਇਸ ਮੌਕੇ ਜਥੇਦਾਰ ਮਨਜੀਤ ਸਿੰਘ, ਭਾਈ ਸੁਖਜਿੰਦਰ ਸਿੰਘ ਸੁੱਖਾ, ਸਕੱਤਰ ਰਣਜੀਤ ਸਿੰਘ ਰਾਣਾ, ਅਮਰੀਕ ਸਿੰਘ ਖਾਲਸਾ, ਪ੍ਰਧਾਨ ਬੀਬੀ ਤੇਜਵੰਤ ਕੌਰ, ਬੀਬੀ ਨਛੱਤਰ ਕੌਰ, ਗਿਆਨੀ ਹਰਜਿੰਦਰ ਸਿੰਘ, ਸੁਤੰਤਰ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ ਹੋਠੀ, ਬਲਵੀਰ ਸਿੰਘ ਬਿੱਲੂ ਸਿੰਘਾਪੁਰੀਆ, ਦਲਜੀਤ ਸਿੰਘ ਸ਼ਾਹ, ਅਮਰਜੀਤ ਸਿੰਘ ਹੋਠੀ,ਮਨਪ੍ਰੀਤ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ਪੀਤਾ, ਅਮਰਿੰਦਰ ਸਿੰਘ ਸੁੱਖ, ਜੋਬਨ ਸਿੰਘ, ਹਰਬੰਸ ਸਿੰਘ ਹੋਠੀ, ਪਰਮਬੀਰ ਸਿੰਘ ਤੇ ਹੋਰ ਹਾਜ਼ਰ ਸਨ | ਪ੍ਰੋਗਰਾਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਕੀਰਤਨੀ ਜਥਿਆ, ਦਾਨੀ ਸੱਜਣਾ ਅਤੇ ਗੁਰੂ ਘਰ ਚ ਨਿਸ਼ਕਾਮ ਸੇਵਾਵਾਂ ਨਿਭਾਉਂਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸਸ਼ਿ ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀਆਂ ਸੇਵਾਵਾਂ ਗਿਆਨੀ ਹਰਵਿੰਦਰ ਸਿੰਘ ਵੀਰ ਵੱਲੋਂ ਨਿਭਾਈਆਂ ਗਈਆਂ |