ਜਲੰਧਰ, 3 ਫਰਵਰੀ (ਪਵਨ ਖਰਬੰਦਾ)- ਏ.ਪੀ.ਜੇ. ਸਕੂਲ ਮਾਡਲ ਟਾਊਨ ਜਲੰਧਰ ਦੇ ਵਿਦਿਆਰਥੀਆਂ ਨੇ ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟਸ ਵਲੋਂ ਕਰਵਾਏ ਟੈਕ ਫੈਸਟ ਵਿੱਚ ਅਸਾਧਾਰਨ ਪ੍ਰਤਿਭਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ, ਵੱਖ-ਵੱਖ ਮੁਕਾਬਲਿਆਂ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਸੋਲੋ ਈਵੈਂਟਸ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ 'ਚ ਹਿੱਸਾ ਲੈਂਦੇ ਹੋਏ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ ਤੇ ਵਿਦਿਆਰਥੀਆਂ ਨੇ ਗਰੁੱਪ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਭ ਈਵੈਂਟਾਂ ਵਿੱਚ ਨਿਰੰਤਰ ਉੱਤਮਤਾ ਦੇ ਨਾਲ ਏ.ਪੀ.ਜੇ. ਸਕੂਲ ਮਾਡਲ ਟਾਊਨ ਨੇ ਮਾਣ ਨਾਲ ਓਵਰਆਲ ਸੈਕਿੰਡ ਰਨਰ-ਅੱਪ ਟਰਾਫੀ ਹਾਸਲ ਕੀਤੀ | ਸਕੂਲ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਚੰਦੇਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਣ, ਰਚਨਾਤਮਿਕਤਾ ਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ |