13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਿੱਖਿਆ ਮੰਤਰੀ ਵਲੋਂ ਸਰਕਾਰੀ ਸਕੂਲ ਸੀਚੇਵਾਲ 'ਚ ਨਵੇਂ ਹਾਲ ਕਮਰੇ ਤੇ ਵਰਾਂਡੇ ਦਾ ਉਦਘਾਟਨ

Ad Position 21
No active advertisement
ਸਰਕਾਰੀ ਮਿਡਲ ਸਕੂਲ ਸੀਚੇਵਾਲ 'ਚ ਨਵੇਂ ਹਾਲ ਕਮਰੇ ਤੇ ਵਰਾਂਡੇ ਦਾ ਉਦਘਾਟਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡੀ.ਈ.ਓ ਜਲੰਧਰ ਡਾ: ਗੁਰਿੰਦਰਜੀਤ ਕੌਰ, ਪਿ੍ੰ: ਦਮਨਜੀਤ ਕੌਰ, ਸਕੂਲ ਇੰਚਾਰਜ ਗੌਰਵ ਕੁਮਾਰ ਤੇ ਹੋਰ | (ਸੱਜੇ) ਡੀ.ਈ.ਓ. ਜਲੰਧਰ ਡਾ: ਗੁਰਿੰਦਰਜੀਤ ਕੌਰ ਦਾ ਪ੍ਰਸੰਸਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 04-02-2026
ਮਲਸੀਆਂ, 3 ਫਰਵਰੀ (ਦਲਜੀਤ ਸਿੰਘ ਸਚਦੇਵਾ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਸੀਚੇਵਾਲ ਵਿਚ 10 ਲੱਖ ਦੀ ਲਾਗਤ ਨਾਲ ਬਣੇ ਨਵੇਂ ਹਾਲ ਕਮਰੇ ਤੇ 6 ਲੱਖ ਦੀ ਲਾਗਤ ਨਾਲ ਉਸਾਰੇ ਗਏ ਬਰਾਂਡੇ ਨਾਲ ਉਦਘਾਟਨ ਸਿੱੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਲੰਧਰ ਡਾ: ਗੁਰਿੰਦਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੀਸ਼ ਸ਼ਰਮਾ, ਹਰਜਿੰਦਰ ਸਿੰਘ ਸੀਚੇਵਾਲ ਸੰਗਠਨ ਇੰਚਾਰਜ 'ਆਪ', ਡੀ.ਡੀ.ਓ. ਦਮਨਜੀਤ ਕੌਰ ਪਿ੍ੰਸੀਪਲ ਸ਼ੰਕਰ ਸਕੂਲ ਤੇ ਪਿ੍ੰਸੀਪਲ ਜਸਪਾਲਜੀਤ ਕੌਰ ਬੀ.ਐੱਨ.ਓ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'ਆਪ' ਸਰਕਾਰ ਨੇ 4 ਸਾਲਾਂ ਵਿਚ ਸਿੱਖਿਆ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਚ ਸਾਰੇ ਹੀ ਸਰਕਾਰੀ ਸਕੂਲਾਂ ਦਾ ਬਹੁਪੱਖੀ ਵਿਕਾਸ ਤੇ ਨਵੀਨੀਕਰਨ ਹੋਇਆ ਹੈ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣੇ ਚਾਹੀਦੇ ਹਨ | ਉਨ੍ਹਾਂ ਆਪਣੇ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਇਸੇ ਸਕੂਲ ਵਿਚ ਹੀ ਪੜ੍ਹ ਕੇ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ 'ਚ ਬਹੁਤ ਸੁਧਾਰ ਕੀਤਾ ਹੈ | ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੰਤ ਸੀਚੇਵਾਲ ਵਲੋਂ ਵਧੀਆ ਸੇਵਾਵਾਂ ਨਿਭਾਉਣ 'ਤੇ ਡੀ.ਈ.ਓ, ਡਿਪਟੀ ਡੀ.ਈ.ਓ, ਪਿ੍ੰਸੀਪਲਾਂ ਤੇ ਅਧਿਆਪਕਾਂ ਦਾ ਪ੍ਰਸੰਸਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਗੌਰਵ ਕੁਮਾਰ ਸੀਚੇਵਾਲ, ਹੈੱਡ ਮਾਸਟਰ ਸੁਖਵਿੰਦਰਪ੍ਰੀਤ ਸਿੰਘ ਰੂਪੇਵਾਲ, ਬੀ.ਪੀ.ਈ.ਓ ਸ਼ਾਹਕੋਟ-1 ਨਿਰਮਲ ਸਿੰਘ ਗਿੱਦੜਪਿੰਡੀ, ਰਾਮ ਤੀਰਥ ਸ਼ਰਮਾ ਸਕੂਲ ਇੰਚਾਰਜ ਨਿਹਾਲੂਵਾਲ, ਵਿਵੇਕ ਕੌੜਾ, ਆਸ਼ੂ ਮਹਿੰਦਰੂ, ਸੀ.ਐੱਚ.ਟੀ ਬਲਜੀਤ ਕੌਰ, ਅਮਰਜੀਤ ਸਿੰਘ ਯੂ.ਐਸ.ਏ, ਮਾ: ਦਲਜੀਤ ਸਿੰਘ, ਬੂਟਾ ਸਿੰਘ ਸਰਪੰਚ, ਸੁਰਜੀਤ ਸਿੰਘ ਸ਼ੰਟੀ, ਜੋਗਾ ਸਿੰਘ ਸਰਪੰਚ ਚੱਕ ਚੇਲਾ, ਕਰਮਦੀਪ ਸਿੰਘ ਸਚਦੇਵਾ ਏ.ਸੀ.ਟੀ, ਆਂਗਣਵਾੜੀ ਸਟਾਫ਼ ਸਰਬਜੀਤ ਕੌਰ, ਸੰਤੋਸ਼ ਰਾਣੀ, ਕਮਲਜੀਤ ਕੌਰ, ਪਰਮਜੀਤ ਕੌਰ, ਸੰਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਮਦਮਾ ਸਾਹਿਬ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਲੋਂ ਕਰਜ਼ ਸਕੀਮਾਂ ਸੰਬੰਧੀ ਸਨਅਤਕਾਰਾਂ ਨੂੰ ਦਿੱਤੀ ਜਾਣਕਾਰੀ
Ad Position 24