13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਗੁਰੂ ਰਵਿਦਾਸ ਦਾ 649ਵਾਂ ਪ੍ਰਕਾਸ਼ ਪੁਰਬ ਜਨਮ ਅਸਥਾਨ ਮੰਦਰ ਸ਼ੀਰ ਗੋਵਰਧਨਪੁਰ ਕਾਂਸੀ ਵਾਰਾਨਸੀ ਵਿਖੇ ਸ਼ਰਧਾ ਪੂਰਵਕ ਮਨਾਇਆ

Ad Position 21
No active advertisement
ਅਜੀਤ ਡੈਸਕ 04-02-2026
ਕਿਸ਼ਨਗੜ੍ਹ 3 ਫਰਵਰੀ (ਹੁਸਨ ਲਾਲ)-ਬੀਤੇ ਦਿਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ, ਰਵਿਦਾਸੀਆ ਧਰਮ ਦਾ 16ਵਾਂ ਸਥਾਪਨਾ ਦਿਵਸ ਅਤੇ ਅੰਮਿ੍ਤ ਬਾਣੀ ਸਤਿਗੁਰੂ ਰਵਿਦਾਸ ਜੀ ਦਾ 17ਵਾਂ ਸਥਾਪਨਾ ਦਿਵਸ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਵਾਰਾਨਸੀ ਯੂਪੀ ਵਿਖੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸ਼ੀਰ ਗੋਵਰਧਨਪੁਰ ਵਾਰਾਨਸੀ ਯੂਪੀ ਵਾਲਿਆਂ ਦੀ ਸਰਪ੍ਰਸਤੀ ਹੇਠ ਰਵਿਦਾਸੀਆ ਕੌਮ ਦੀਆਂ ਲੱਖਾਂ ਸ਼ਰਧਾਲੂ ਸੰਗਤਾਂ ਵੱਲੋਂ ਬੜੀ ਸ਼ਰਧਾ ਸਾਹਿਤ ਮਨਾਇਆ ਗਿਆ | ਇਸ ਮੌਕੇ 'ਤੇ ਉੱਘੇ ਸਮਾਜਸੇਵੀ ਤੇ ਡੇਰਾ ਸੱਚਖੰਡ ਬੱਲਾਂ ਦੇ ਪਰਮ ਸੇਵਕ ਸਵਰਨ ਦਾਸ ਬੰਗੜ ਯੂਕੇ ਵਾਲਿਆਂ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹਸਪਤਾਲ ਦਾ ਨੀਂਹ ਪੱਥਰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ (ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਪਬਲਿਕ ਚੈਰੀਟੇਬਲ ਟਰਸਟ ਬਨਾਰਸ ਯੂ.ਪੀ. ਵਾਲਿਆਂ ਦੇ ਕਰ ਕਮਲਾ ਪਾਸੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਰੱਖਿਆ ਗਿਆ | ਇਸ ਮੌਕੇ ਸਮੁੱਚੀਆਂ ਸੰਗਤਾਂ ਵੱਲੋਂ ਸਤਿਗੁਰੂ ਰਵਿਦਾਸ ਜਨਮ ਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸੀ ਵਿਖੇ ਰਵਿਦਾਸੀਆ ਕੌਮ ਦੇ 'ਹਰਿ' ਦੇ ਨਿਸ਼ਾਨ ਦੇ ਝੰਡੇ ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੈ ਦੇ ਆਕਾਸ਼ ਗੂੰਜ ਦੇ ਜੈਕਾਰਿਆਂ 'ਚ ਚੜਾਏ ਗਏ | ਇਸ ਮੌਕੇ 'ਤੇ ਅੰਮਿ੍ਤ ਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲੜੀਵਾਰ ਜਾਪ ਕਰਵਾਏ ਗਏ | ਉਪਰੰਤ ਸਤਿਗੁਰੂ ਰਵਿਦਾਸ ਪਾਰਕ ਵਿੱਚ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਆਸ਼ੀਰਵਾਦ ਨਾਲ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਦੇਸ ਭਰ ਦੇ ਵੱਖ-ਵੱਖ ਪ੍ਰਾਂਤਾਂ ਤੂੰ ਸਤਿਗੁਰੂ ਰਵਿਦਾਸ ਗੁਰੂ ਘਰਾਂ ਤੋਂ ਆਏ ਹੋਏ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਵਾਦ ਦਿੰਦਿਆਂ ਆਖਿਆ ਕਿ ਜਿੱਥੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਬਖਸ਼ੇ ਪਾਵਨ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ, ਉੱਥੇ ਸਮੇਂ ਦੀਆਂ ਸਰਕਾਰਾਂ ਨੂੰ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਮੁੱਖ ਫਲਸਫੇ ਬੇਗਮਪੁਰਾ ਸ਼ਹਿਰ ਦੇ ਫਲਸਫੇ ਨੂੰ ਸਹੀ ਅਰਥਾਂ ਵਿੱਚ ਹੋਂਦ ਚ ਲਿਆਉਣ ਲਈ ਸੱਚੇ ਦਿਲੋਂ ਯਤਨਸ਼ੀਲ ਆਤਮ ਵਿਸ਼ਵਾਸੀ ਜਰੂਰੀ ਹੋਣਾ ਪਵੇਗਾ | ਇਸ ਮੌਕੇ ਤੇ ਸੰਤ ਲੇਖ ਰਾਜ ਨੂਰਪੁਰ, ਸੰਤ ਪ੍ਰਦੀਪ ਦਾਸ ਢੇਪੁਰ -ਕੁਪੁਰ, ਸੰਤ ਕਿ੍ਸ਼ਨ ਨਾਥ ਚਹੇੜੂ, ਸੰਤ ਗੋਪਾਲਾ ਨੰਦ ਪੱਸੀਵਾਲ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਲਖਵਿੰਦਰ ਦਾਸ ਕਡਿਆਣਾ, ਸੰਤ ਪ੍ਰੀਤਮ ਦਾਸ ਸੰਗਤਪੁਰਾ ਆਦਿ ਸੰਤ ਮਹਾਂਪੁਰਸ਼ਾਂ ਵੱਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਵਿਚਾਰਧਾਰਾ ਤੇ ਚੱਲਣ ਦਾ ਸੱਦਾ ਦਿੱਤਾ | ਇਸ ਤੋਂ ਇਲਾਵਾ ਵੱਖ-ਵੱਖ ਕੀਰਤਨੀ ਜਥਿਆਂ ਅਤੇ ਮਿਸ਼ਨਰੀ ਗਾਇਕ ਕਲਾਕਾਰਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਮਹਿਮਾ ਦਾ ਗੁਣਗਾਣ ਕੀਤਾ | ਇਸ ਮੌਕੇ ਸਮੁੱਚੇ ਟਰੱਸਟ ਵੱਲੋਂ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੀਆਂ ਵੱਖ-ਵੱਖ ਸ਼ਖਸ਼ੀਅਤਾਂ ਨੂੰ ਸਿਰਪਾਉ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਆਏ ਹੋਏ ਸੰਤ ਮਹਾਂਪੁਰਸ਼ਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਗਮਪੁਰੇ ਦਾ ਵਿਸ਼ੇਸ਼ ਅੰਕ ਰਿਲੀਜ਼ ਵੀ ਕੀਤਾ ਗਿਆ | ਇਸ ਮੌਕੇ 'ਤੇ ਭੀਮ ਆਰਮੀ ਪ੍ਰਮੁੱਖ ਮੈਂਬਰ ਪਾਰਲੀਮੈਂਟ ਚੰਦਰ ਸ਼ੇਖਰ ਆਜ਼ਾਦ, ਮੈਨੇਜਰ ਬਾਬੂ ਧਰਮਪਾਲ ਸਿਮਕ, ਤਿਲਕ ਰਾਜ, ਨਿਰੰਜਨ ਦਾਸ ਚੀਮਾ, ਕਿ੍ਸ਼ਨ ਲਾਲ ਸਰੋਆ, ਪਰਮਿੰਦਰ ਕੁਮਾਰ ਟਾਂਡਾ, ਸੇਵਾਦਾਰ ਦਵਿੰਦਰ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ, ਸੇਵਾਦਾਰ ਮਨਦੀਪ ਦਾਸ, ਡਾ. ਬਲਵੀਰ ਮੰਨਣ, ਸੇਠ ਦੇਸ ਰਾਜ ਫਗਵਾੜਾ, ਬੀਪੀਈਓ ਬੀ ਕੇ ਮਹਿਮੀ, ਸੇਵਾ ਮੁਕਤ ਮੈਨੇਜਰ ਰੇਸ਼ਮ ਸਿੰਘ ਭੱਟੀ, ਮਿਸ਼ਨਰੀ ਗੀਤਕਾਰ ਮਹਿੰਦਰ ਸੰਧੂ ਮਹੇੜੂ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਸਮੁੱਚੇ ਸਮਾਗਮ ਦੌਰਾਨ ਮੰਚ ਸੰਚਾਲਨ ਦੀਆਂ ਸੇਵਾਵਾਂ ਸੇਵਾਦਾਰ ਦਵਿੰਦਰ ਦਾਸ ਵੱਲੋਂ ਬਾਖੂਬੀ ਨਿਭਾਈਆਂ ਗਈਆਂ | ਜਿਕਰਯੋਗ ਹੈ ਕਿ ਸ਼ਾਮ ਨੂੰ ਸਮੁੱਚੀਆਂ ਸੰਗਤਾਂ ਵੱਲੋਂ ਬਨਾਰਸ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ ਜਿਸ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਸੁੰਦਰ ਝਾਕੀਆਂ ਲਿਆਂਦੀਆਂ ਗਈਆਂ ਅਤੇ ਭਜਨ ਗਾਇਨ ਮੰਡਲੀਆਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਮਹਿਮਾ ਦਾ ਗੁਣਗਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ ਹੋਈ <br/> ਅਗਲੀ ਖ਼ਬਰ ਸ੍ਰੀ ਦਮਦਮਾ ਸਾਹਿਬ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ <br/>
Ad Position 24