13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ ਹੋਈ <br/>

Ad Position 21
No active advertisement
ਅਜੀਤ ਡੈਸਕ 04-02-2026
ਮਲਸੀਆਂ, 3 ਫਰਵਰੀ (ਸੁਖਦੀਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:31) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ ਤੇ ਸੂਬਾ ਆਗੂ ਜਸਵੀਰ ਸਿੰਘ ਸ਼ੀਰਾ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁੱਖ ਸਲਾਹਕਾਰ ਸ਼ਿੰਦਰਪਾਲ ਸੰਧੂ ਤੇ ਪ੍ਰੈੱਸ ਸਕੱਤਰ ਰਾਜ ਕੁਮਾਰ ਸਹੋਤਾ ਨੇ ਦੱਸਿਆ ਕਿ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ | ਇਸ ਮੌਕੇ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਸਰਬਸੰਮਤੀ ਨਾਲ 7 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਹੈ, ਜਿਸ ਵਿਚ ਬ੍ਰਾਂਚ ਪ੍ਰਧਾਨ ਮੰਗਤ ਰਾਮ ਮੁਰੀਦਵਾਲ, ਜਨਰਲ ਸਕੱਤਰ ਬਲਵੀਰ ਸਿੰਘ ਬਾਜਵਾ, ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਮੀਤ ਪ੍ਰਧਾਨ ਤਰਸੇਮ ਸਿੰਘ ਸੱਜਣਵਾਲ, ਦਫ਼ਤਰੀ ਸਕੱਤਰ ਸਤਨਾਮ ਸਿੰਘ ਸ਼ਾਹਕੋਟ, ਸਲਾਹਕਾਰ ਗੁਰਵਿੰਦਰ ਸਿੰਘ ਸੰਧੂ, ਜਸਵੀਰ ਸਿੰਘ ਸ਼ੀਰਾ ਚੁਣੇ ਗਏ | ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 15 ਫਰਵਰੀ ਨੂੰ ਸ਼ਾਹਕੋਟ 'ਚ ਤਰਕਸ਼ੀਲ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਮੇਲੇ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਬ੍ਰਾਂਚ ਸ਼ਾਹਕੋਟ ਵੱਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਬ੍ਰਾਂਚ ਕਮੇਟੀ ਤੋਂ ਇਲਾਵਾ ਜ਼ਿਲ੍ਹਾ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀ ਖੁਸ਼ੀ 'ਚ ਜਥੇ. ਕਲਿਆਣ ਨੇ ਵੰਡੇ ਲੱਡੂ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਦਾ 649ਵਾਂ ਪ੍ਰਕਾਸ਼ ਪੁਰਬ ਜਨਮ ਅਸਥਾਨ ਮੰਦਰ ਸ਼ੀਰ ਗੋਵਰਧਨਪੁਰ ਕਾਂਸੀ ਵਾਰਾਨਸੀ ਵਿਖੇ ਸ਼ਰਧਾ ਪੂਰਵ...
Ad Position 24