13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀ ਖੁਸ਼ੀ 'ਚ ਜਥੇ. ਕਲਿਆਣ ਨੇ ਵੰਡੇ ਲੱਡੂ <br/>

Ad Position 21
No active advertisement
ਅਜੀਤ ਡੈਸਕ 04-02-2026
ਸ਼ਾਹਕੋਟ, 3 ਫਰਵਰੀ (ਸੁਖਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀ ਖੁਸ਼ੀ 'ਚ ਸ਼ਾਹਕੋਟ ਦੇ ਪਿੰਡ ਬਾਜਵਾ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਦੀ ਅਗਵਾਈ 'ਚ ਲੱਡੂ ਵੰਡ ਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਜਥੇ. ਕਲਿਆਣ ਨੇ ਕਿਹਾ ਕਿ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਰਿਹਾਅ ਹੋਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਪਈ ਹੈ | ਮਜੀਠੀਆ ਨੂੰ ਮਾਣਯੋਗ ਅਦਾਲਤ 'ਤੇ ਪੂਰਾ ਭਰੋਸਾ ਸੀ ਕਿ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ | ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਵਿਵਸਥਾ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਿਆਸੀ ਬਦਲਾਖੋਰੀ ਵੀ ਬੇਨਕਾਬ ਹੋਈ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਬਾਜਵਾ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਜਸਵੀਰ ਸਿੰਘ ਸਿੰਧੜ, ਹਰਮਨਪ੍ਰੀਤ ਸਿੰਘ ਬਾਜਵਾ, ਇੰਦਰਜੀਤ ਸਿੰਘ, ਸੁਖਜੀਤ ਸਿੰਘ ਹੈੱਡ ਗ੍ਰੰਥੀ, ਜਸਵੀਰ ਸਿੰਘ, ਬੀਬੀ ਕਿਰਨਦੀਪ ਕੌਰ ਸਹਾਇਕ ਇੰਚਾਰਜ, ਬੀਬੀ ਜਸਵੀਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਮਿਸ਼ਨ ਸਮਰੱਥ' ਅਧੀਨ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ ਹੋਈ <br/>
Ad Position 24