13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

'ਮਿਸ਼ਨ ਸਮਰੱਥ' ਅਧੀਨ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ <br/>

Ad Position 21
No active advertisement
ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿਖੇ ਪੰਜਾਬੀ ਵਿਸ਼ੇ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਜਾਣਕਾਰੀ ਦਿੰਦੇ ਬੀ.ਆਰ.ਸੀ. ਲਵਪ੍ਰੀਤ ਸਿੰਘ, ਨਾਲ ਬੈਠੇ ਰਾਜੀਵ ਸ਼ਰਮਾ ਬੀ.ਆਰ.ਸੀ.-ਕਮ-ਨੋਡਲ ਇੰਚਾਰਜ ਤੇ ਹੋਰ | ਤਸਵੀਰ- ਸੁਖਦੀਪ ਸਿੰਘ <br/> 04-02-2026
ਮਲਸੀਆਂ, 3 ਫਰਵਰੀ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਿਸ਼ਨ ਸਮਰੱਥ 4.0 ਤਹਿਤ ਸਰਕਾਰੀ ਸਕੂਲਾਂ 'ਚ ਗਣਿਤ, ਪੰਜਾਬੀ ਤੇ ਅੰਗਰੇਜ਼ੀ ਵਿਸ਼ੇ ਪੜ੍ਹਾ ਰਹੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ ਵਿਖੇ ਸਕੂਲ ਇੰਚਾਰਜ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਲਈ 2 ਰੋਜ਼ਾ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਰਾਜੀਵ ਸ਼ਰਮਾ ਬੀ.ਆਰ.ਸੀ.-ਕਮ-ਨੋਡਲ ਇੰਚਾਰਜ, ਲਵਪ੍ਰੀਤ ਸਿੰਘ ਬੀ.ਆਰ.ਸੀ., ਗੁਰਿੰਦਰ ਕੌਰ ਧਾਲੀਵਾਲ ਬੀ.ਆਰ.ਸੀ. ਅਤੇ ਰਵਿੰਦਰ ਕੁਮਾਰ ਰਿਸੋਰਸ ਪਰਸਨ ਪੰਜਾਬੀ ਨੇ ਬਲਾਕ ਸ਼ਾਹਕੋਟ-1 ਅਤੇ 2 ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਤਹਿਤ ਸਿਖਲਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਅਧਿਆਪਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਬਾਰੇ ਪਤਾ ਲਗਾਇਆ ਜਾ ਸਕਦਾ ਹੈ ਅਤੇ ਕਿਵੇਂ ਉਹ ਉੱਚ ਪੱਧਰ ਤੱਕ ਪਹੁੰਚ ਸਕਦੇ ਹਨ | ਇਸ ਮੌਕੇ ਅਧਿਆਪਕਾਂ ਨੂੰ ਪ੍ਰੋਜੈਕਟਰ ਰਾਹੀਂ ਪੀ.ਪੀ.ਟੀ. ਦਿਖਾਈ ਗਈ ਅਤੇ ਸਿਖਲਾਈ ਸੰਬੰਧੀ ਪ੍ਰਸ਼ਨ ਵੀ ਪੁੱਛੇ ਗਏ | ਇਸ ਮੌਕੇ ਅਮਿਤਾ, ਅਮਨਦੀਪ ਕੌਰ, ਯਾਦਵਿੰਦਰ ਕੌਰ, ਮਨਦੀਪ ਕੌਰ, ਸੰਦੀਪ ਕੌਰ, ਹਰਜੋਤ ਕੌਰ, ਹਰਪ੍ਰੀਤ ਕੌਰ, ਰਜਿੰਦਰ ਕੌਰ, ਨਰਿੰਦਰਪਾਲ, ਕੁਲਵੀਰ ਕੌਰ, ਨਿਰਮਲ ਸਿੰਘ, ਬਲਦੀਸ਼ ਕੌਰ, ਕਰਮਦੀਪ ਸਿੰਘ, ਮਹਿੰਦਰੀ, ਗਗਨਦੀਪ ਕੌਰ, ਪੂਨਮ ਸਹਾਰਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ 'ਆਪ' ਦੀ ਸਿਆਸੀ ਬਦਲਾਖੋਰੀ ਬੇਨਕਾਬ ਹੋਈ- ਐਡ: ਕੋਹਾੜ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀ ਖੁਸ਼ੀ 'ਚ ਜਥੇ. ਕਲਿਆਣ ਨੇ ਵੰਡੇ ਲੱਡੂ <br/>
Ad Position 24