18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਸਮਾਗਮ ਦੌਰਾਨ ਭਾਈ ਸਤਨਾਮ ਸਿੰਘ ਕੋਹਾੜਕਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ ਮੁਨੀਸ਼ <br/> 05-02-2026
ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਿਸ਼ਾਹੀ ਛੇਵੀਂ ਏਕਤਾ ਵਿਹਾਰ ਕੁੱਕੀ ਢਾਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਜਾਏ ਦੀਵਾਨਾ 'ਚ ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਮਲਜੀਤ ਸਿੰਘ ਸ਼ਾਂਤ (ਦੋਵੇਂ ਜਥੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਜਸਵੰਤ ਸਿੰਘ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਲੈਂਡ-ਲਾਰਡ, ਜਰਨੈਲ ਸਿੰਘ ਸੈਣੀ, ਹਰਬੰਸ ਸਿੰਘ, ਸੁਰਿੰਦਰਪਾਲ ਸਿੰਘ, ਗੁਰਜੀਤ ਸਿੰਘ, ਅਮਨਦੀਪ ਸਿੰਘ ਬੱਗਾ, ਬਲਵਿੰਦਰ ਸਿੰਘ ਤੋਂ ਇਲਾਵਾ ਬੀਬੀ ਪ੍ਰੀਤ ਕੌਰ, ਅਮਰਜੀਤ ਕੌਰ ਅਤੇ ਸਲਾਹਕਾਰ ਕਮੇਟੀ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਗਮ ਵਰਕਸ਼ਾਪ ਦੀ ਟੁੱਟੀ ਕੰਧ ਸੰਬੰਧੀ ਪੁਲਿਸ ਨੂੰ ਸ਼ਿਕਾਇਤ <br/> ਅਗਲੀ ਖ਼ਬਰ ਵਰਕ ਆਰਡਰ ਹੋਣ ਦੇ ਬਾਵਜੂਦ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਤੋਂ ਸੀਨੀਅਰ ਡਿਪਟੀ ਮੇਅਰ ਨਾਰਾਜ਼
Ad Position 24