18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ- ਮਿੰਟਾ

Ad Position 21
No active advertisement
ਅਜੀਤ ਡੈਸਕ 05-02-2026
ਜਲੰਧਰ, 4 ਫਰਵਰੀ (ਜਸਪਾਲ ਸਿੰਘ)- ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਮਿੰਟਾਂ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜਿਠੀਆ ਨੂੰ ਜ਼ਮਾਨਤ ਮਿਲਣ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਅਦਾਲਤ ਦੇ ਫੈਸਲੇ ਨਾਲ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬਦਲਾਖੋਰੀ ਦੀ ਭਾਵਨਾ ਤਹਿਤ ਸਰਦਾਰ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਸੀ | ਸਰਦਾਰ ਮਜੀਠੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੀ ਲੜਾਈ ਲੜਦੇ ਆ ਰਹੇ ਹਨ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਵੀ ਲਗਾਤਾਰ ਉਜਾਗਰ ਕੀਤਾ ਜਾ ਰਿਹਾ ਸੀ ਜਿਸ ਤੋਂ ਬੁਖਲਾਹਟ ਵਿੱਚ ਆ ਕੇ ਪੰਜਾਬ ਸਰਕਾਰ ਵਲੋਂ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਪਰ ਅਦਾਲਤ ਵੱਲੋਂ ਅੱਜ ਇਸ ਮਾਮਲੇ 'ਚ ਇਨਸਾਫ ਦੇ ਦਿੱਤਾ ਗਿਆ | ਉਹਨਾਂ ਦਾਅਵਾ ਕੀਤਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਤੇ ਸਾਲ 2027 'ਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ 'ਚ ਸਮਾਜਿਕ ਵਿਗਿਆਨ 'ਤੇ ਅਕਾਦਮਿਕ ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਰਾਊਾਡ ਗਲਾਸ ਹਾਕੀ ਅਕੈਡਮੀ ਦੇ ਚੋਣ ਟਰਾਇਲ 8 ਤੋਂ -ਉਲੰਪੀਅਨ ਰਜਿੰਦਰ ਸਿੰਘ
Ad Position 24