18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਸ਼ਵ ਕੈਂਸਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-02-2026
ਗੁਰਾਇਆ, 4 ਫਰਵਰੀ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਵਰਲਡ ਕੈਂਸਰ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਡਾ. ਮਮਤਾ ਗੌਤਮ, ਡਾ. ਡਿੰਪਲ, ਬਲਾਕ ਐਕਸਟੈਨਸ਼ਨ ਐਜੂਕੇਟਰ ਪ੍ਰੀਤਿੰਦਰ ਸਿੰਘ, ਹੈਲਥ ਸੁਪਰਵਾਈਜ਼ਰ ਸਤਨਾਮ ਸਿੰਘ ਤੇ ਹੈਲਥ ਵਰਕਰ ਕੁਲਦੀਪ ਵਰਮਾ ਵੱਲੋਂ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕੀਤਾ ਗਿਆ | ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਨੇ ਦੱਸਿਆ ਕਿ ਕੈਂਸਰ ਇੱਕ ਗੰਭੀਰ ਬਿਮਾਰੀ ਹੈ ਪਰ ਜੇਕਰ ਇਸ ਦੀ ਪਛਾਣ ਸ਼ੁਰੂਆਤੀ ਅਵਸਥਾ 'ਚ ਹੋ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ | ਇਸ ਦੌਰਾਨ ਲੋਕਾਂ ਨੂੰ ਕੈਂਸਰ ਦੇ ਮੁੱਖ ਲੱਛਣਾਂ, ਬਚਾਅ ਦੇ ਤਰੀਕਿਆਂ ਤੇ ਸਰਕਾਰੀ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮੰਨਣ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ <br/> ਅਗਲੀ ਖ਼ਬਰ ਸੇਂਟ ਸੋਲਜਰ 'ਚ ਸਮਾਜਿਕ ਵਿਗਿਆਨ 'ਤੇ ਅਕਾਦਮਿਕ ਗਤੀਵਿਧੀ ਕਰਵਾਈ <br/>
Ad Position 24