18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੰਨਣ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 05-02-2026
ਜਲੰਧਰ, 4 ਫਰਵਰੀ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਇਕ ਵਫਦ ਵਲੋਂ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਜਥੇਦਾਰ ਮੰਨਣ ਤੇ ਹੋਰਨਾਂ ਆਗੂਆਂ ਨੇ ਸ. ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨਾਲ ਸਰਕਾਰ ਦੀ ਬਦਲਾਖੋਰੀ ਦੀ ਸਿਆਸਤ ਦਾ ਪਰਦਾਫਾਸ਼ ਹੋ ਗਿਆ ਹੈ ਤੇ ਸੁਪਰੀਮ ਕੋਰਟ ਨੇ ਸਰਕਾਰ ਦੇ ਝੂਠ ਨੂੰ ਨਕਾਰਦੇ ਹੋਏ ਸ. ਮਜੀਠੀਆ ਨੂੰ ਜ਼ਮਾਨਤ ਦੇ ਕੇ ਹੱਕ ਸੱਚ ਦਾ ਇਨਸਾਫ ਕੀਤਾ ਹੈ | ਜਥੇਦਾਰ ਮੰਨਣ ਨੇ ਸ. ਮਜੀਠੀਆ ਦੀ ਰਿਹਾਈ ਨੂੰ ਪੰਜਾਬ ਦੇ ਭਲੇ ਲਈ ਇਕ ਚੰਗਾ ਕਦਮ ਦੱਸਦੇ ਹੋਏ ਕਿਹਾ ਕਿ ਸ. ਮਜੀਠੀਆ ਇਕ ਦਿ੍ੜ ਇਰਾਦੇ ਵਾਲੇ ਨਿਧੜਕ ਆਗੂ ਹਨ ਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਵੱਲੋਂ ਹਮੇਸ਼ਾ ਪੰਜਾਬ ਦੇ ਲੋਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਲਈ ਹਮੇਸ਼ਾ ਡਟ ਕੇ ਲੜਾਈ ਲੜੀ ਹੈ | ਉਨ੍ਹਾਂ ਕਿਹਾ ਕਿ ਸ. ਮਜੀਠੀਆ ਦੀ ਚੜ੍ਹਤ ਤੋਂ ਘਬਰਾਈ ਸਰਕਾਰ ਵਲੋਂ ਉਨ੍ਹਾਂ ਨੂੰ ਲੰਬਾ ਸਮਾਂ ਜੇਲ੍ਹ 'ਚ ਰੱਖਿਆ ਗਿਆ ਪਰ ਅਦਾਲਤ ਵਲੋਂ ਇਨਸਾਫ ਕੀਤੇ ਜਾਣ ਨਾਲ ਲੋਕਾਂ ਦਾ ਕਾਨੂੰਨ ਅੰਦਰ ਵਿਸ਼ਵਾਸ ਹੋਰ ਵਧਿਆ ਹੈ | ਇਸ ਮੌਕੇ ਉਨ੍ਹਾਂ ਨਾਲ ਸ. ਰਣਜੀਤ ਸਿੰਘ ਰਾਣਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ, ਸਤਿੰਦਰ ਸਿੰਘ ਪੀਤਾ ਤੇ ਹੋਰ ਬਹੁਤ ਸਾਰੇ ਆਗੂ ਤੇ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਉਤਰੀ ਭਾਜਪਾ, ਟੀਟੂ ਦੀ ਅਗਵਾਈ ਹੇਠ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਮਨਾਇਆ
Ad Position 24