18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੜਕਾਂ 'ਤੇ ਉਤਰੀ ਭਾਜਪਾ, ਟੀਟੂ ਦੀ ਅਗਵਾਈ ਹੇਠ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ <br/>

Ad Position 21
No active advertisement
ਰਾਹੁਲ ਗਾਂਧੀ ਦਾ ਪੁਤਲਾ ਫੂਕਦੇ ਹੋਏ ਵਿਧਾਇਕ ਸ਼ੀਤਲ ਅੰਗੂਰਾਲ, ਮਨਜੀਤ ਸਿੰਘ ਟੀਟੂ ਤੇ ਹੋਰ | ਤਸਵੀਰ ਜੀ.ਪੀ.ਸਿੰਘ <br/> 05-02-2026
ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ 'ਗਦਾਰ' ਕਹਿਣ 'ਤੇ ਭਾਜਪਾ ਵਰਕਰਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ | ਇਸ ਮਾਮਲੇ ਨੂੰ ਲੈ ਕੇ ਜਲੰਧਰ ਵਿੱਚ ਭਾਜਪਾ ਵਰਕਰਾਂ ਵੱਲੋਂ ਤਿੱਖਾ ਪ੍ਰਦਰਸ਼ਨ ਕਰਦੇ ਹੋਏ ਬਾਬੂ ਜਗਜੀਵਨ ਰਾਮ ਚੌਕ 'ਚ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ | ਵਾਰਡ ਨੰਬਰ 50 ਤੋਂ ਕੌਂਸਲਰ ਤੇ ਨਗਰ ਨਿਗਮ 'ਚ ਵਿਰੋਧੀ ਧਿਰ ਦੇ ਨੇਤਾ ਮਨਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਰਾਹੁਲ ਗਾਂਧੀ ਦੇ ਬਿਆਨਾਂ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਨਿੰਦਣਯੋਗ ਹਨ ਅਤੇ ਦੇਸ਼ ਦੇ ਆਗੂਆਂ ਦੇ ਅਕਸ ਨੂੰ ਧੁੰਦਲਾ ਕਰਨ ਦੀ ਜਾਣਬੂਝ ਕੇ ਕੋਸ਼ਿਸ਼ ਕੀਤੀ ਜਾ ਰਹੀ ਹ¨ ਇਸ ਮੌਕੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੇ ਵੀ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਇੱਕ ਸਿੱਖ ਵਿਰੋਧੀ ਪਾਰਟੀ ਰਹੀ ਹੈ, ਜਿਸ ਨੇ ਹਮੇਸ਼ਾ ਹੀ ਸਿੱਖ ਭਾਈਚਾਰੇ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਇਆ ਹੈ | ਇਸ ਮੌਕੇ ਕੌਂਸਲਰ ਅਜੇ ਬੱਬਲ, ਦਰਸ਼ਨ ਲਾਲ ਭਗਤ, ਇੰਦਰਜੀਤ ਸਿੰਘ ਬੱਬਰ, ਤਰਲੋਚਨ ਸਿੰਘ ਛਾਬੜਾ, ਤਰਸੇਮ ਥਾਪਾ, ਰਣਜੀਤ ਸਿੰਘ ਸੰਤ, ਗੁਰਸ਼ਰਨ ਸਿੰਘ, ਸ਼ਨੂ, ਸੰਜੂ ਅਬਰੋਲ, ਪੰਕਜ, ਸੋਨੂੰ ਬਾਬਾ, ਮਨਵਿੰਦਰ ਸਿੰਘ ਨਿਹੰਗ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੰਨਣ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ <br/>
Ad Position 24