ਸ਼ਾਹਕੋਟ, 4 ਫਰਵਰੀ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀ ਖ਼ੁਸ਼ੀ ਵਿਚ ਸ਼ਾਹਕੋਟ ਸ਼ਹਿਰ ਦੇ ਅਕਾਲੀ ਆਗੂਆਂ ਵਲੋਂ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਪੋਪਲੀ ਤੇ ਸੁਰਿੰਦਰ ਸਿੰਘ ਕਾਲਾ ਨੇ ਕਿਹਾ ਕਿ ਮਾਨ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਭੇਜਿਆ ਸੀ ਪਰ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ 'ਆਪ' ਸਰਕਾਰ ਨੂੰ ਮੂੰਹ ਦੀ ਖਾਣੀ ਪਈ | ਮਜੀਠੀਆ ਦੀ ਰਿਹਾਈ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ | ਸ: ਮਜੀਠੀਆ ਦੀ ਵਾਪਸੀ ਨਾਲ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਆਵੇਗਾ ਤੇ ਅਕਾਲੀ ਦਲ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਸੰਧੂ, ਜਸਵੀਰ ਸਿੰਘ ਸਿੰਧੜ, ਠੇਕੇਦਾਰ ਰਣਧੀਰ ਸਿੰਘ ਰਾਣਾ, ਨਛੱਤਰ ਸਿੰਘ, ਅਮਰਪ੍ਰੀਤ ਸਿੰਘ, ਗੁਰਦੀਪ ਸਿੰਘ ਗਰੇਵਾਲ, ਬਖਸ਼ੀਸ਼ ਸਿੰਘ ਠੇਕੇਦਾਰ, ਤਜਿੰਦਰ ਸਿੰਘ, ਜਗੀਰ ਸਿੰਘ, ਵਿਜੇ ਧਵਨ ਆਦਿ ਹਾਜ਼ਰ ਸਨ |