19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਰਕਾਰੀ ਮਿਡਲ ਸਕੂਲ ਬਾਹਮਣੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 05-02-2026
ਸ਼ਾਹਕੋਟ, 4 ਫਰਵਰੀ (ਸੁਖਦੀਪ ਸਿੰਘ)- ਸਰਕਾਰੀ ਮਿਡਲ ਸਮਾਰਟ ਸਕੂਲ, ਬਾਹਮਣੀਆਂ (ਬਲਾਕ ਸ਼ਾਹਕੋਟ-1) ਵਿਖੇ ਸਕੂਲ ਇੰਚਾਰਜ ਵੀਰਪਾਲ ਸ਼ਰਮਾ ਦੀ ਅਗਵਾਈ ਅਤੇ ਸਕੂਲ ਦੇ ਸਮੂਹ ਸਟਾਫ਼ ਦੀ ਦੇਖ-ਰੇਖ ਹੇਠ ਐਨ.ਆਰ.ਆਈ. ਟਰੱਸਟ ਦੇ ਸਹਿਯੋਗ ਨਾਲ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਦੀ ਸੁੱਖ-ਸ਼ਾਂਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਸਲਾਨਾ ਇਨਾਮ ਵੰਡ ਸਮਾਰੋਹ ਹੋਇਆ | ਮੁੱਖ ਮਹਿਮਾਨ ਐਨ.ਆਰ.ਆਈ. ਟਰੱਸਟ ਦੇ ਪ੍ਰਧਾਨ ਸੁਰਿੰਦਰ ਸਿੰਘ ਮੋਮੀ ਨੇ ਰਿਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਸਕੂਲ ਇੰਚਾਰਜ ਵੀਰਪਾਲ ਸ਼ਰਮਾ ਨੇ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਕੂਲ ਸਟਾਫ਼ ਵਲੋਂ ਸਵਾਗਤ ਕੀਤਾ ਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਐਨ.ਆਰ.ਆਈ. ਟਰੱਸਟ ਵਲੋਂ ਮਹਿਮਾਨਾਂ ਨੇ ਪਿਛਲੇ ਸਮੇਂ ਦੌਰਾਨ ਸਾਲਾਨਾ ਇਮਤਿਹਾਨਾਂ 'ਚੋਂ 85 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ 25 ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਤੇ ਵੱਖ-ਵੱਖ ਮੁਕਾਬਲਿਆਂ 'ਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ | ਸਕੂਲ ਸਟਾਫ਼ ਵੱਲੋਂ ਮੁੱਖ ਮਹਿਮਾਨ ਸੁਰਿੰਦਰ ਸਿੰਘ ਮੋਮੀ ਤੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਮੈਡਮ ਮਨਪ੍ਰੀਤ ਕੌਰ ਨੇ ਸਟੇਜ ਦੀ ਕਾਰਵਾਈ ਬਾਖੂਬੀ ਚਲਾਈ ਤੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ | ਅਖ਼ੀਰ 'ਚ ਸਕੂਲ ਇੰਚਾਰਜ ਵੀਰਪਾਲ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਅਵਤਾਰ ਸਿੰਘ ਮੋਮੀ, ਜਗਰੂਪ ਸਿੰਘ ਕੈਨੇਡਾ, ਜਸਵਿੰਦਰ ਸਿੰਘ, ਦੀਦਾਰ ਸਿੰਘ, ਕੁਲਵੰਤ ਕੌਰ, ਕਰਮਜੀਤ ਕੌਰ ਮੋਮੀ, ਹਰਜੀਤ ਕੌਰ, ਸੁਖਵਿੰਦਰ ਸਿੰਘ ਸਾਬਾ ਸਰਪੰਚ, ਸੰਦੀਪ ਕੌਰ ਮੈਂਬਰ ਪੰਚਾਇਤ, ਕੁਲਦੀਪ ਕੁਮਾਰ ਮੈਂਬਰ ਪੰਚਾਇਤ, ਬਲਵੀਰ ਚੰਦ ਮੈਂਬਰ ਪੰਚਾਇਤ, ਸੀਮਾ ਮੈਂਬਰ ਬਲਾਕ ਸੰਮਤੀ, ਲਵਪ੍ਰੀਤ ਸਿੰਘ, ਸਵਰਨ ਸਿੰਘ ਸੇਵਾ-ਮੁਕਤ ਹੈੱਡਮਾਸਟਰ, ਜਰਨੈਲ ਸਿੰਘ ਧੰਜੂ, ਸੰਦੀਪ ਕੌਰ ਮੈਂਬਰ ਪੰਚਾਇਤ, ਅਮਰੀਕ ਸਿੰਘ ਫੌਜੀ, ਅਵਤਾਰ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਹਰਬੰਸ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਬਖਤਾਵਰ ਸਿੰਘ, ਕਸ਼ਮੀਰ ਸਿੰਘ ਨੰਢਾ ਸਾਬਕਾ ਮੈਂਬਰ ਬਲਾਕ ਸੰਮਤੀ, ਬਲਵੀਰ ਸਿੰਘ ਧੰਜੂ ਜੂਨੀਅਰ ਸਹਾਇਕ, ਬਲਜਿੰਦਰ ਸਿੰਘ, ਸੁਖਦੇਵ ਰਾਜ, ਮਾਸਟਰ ਕੁਲਦੀਪ ਸਿੰਘ, ਬਚਨ ਲਾਲ ਸਾਬਕਾ ਸਰਪੰਚ, ਐਸ.ਐਮ.ਸੀ. ਦੇ ਮੈਂਬਰ ਨੀਤੂ, ਸੁਲੱਖਣ ਸਿੰਘ, ਗੁਰਵਿੰਦਰ ਸਿੰਘ ਮੋਮੀ, ਜਰਨੈਲ ਸਿੰਘ, ਅਵਤਾਰ ਸਿੰਘ, ਬੀ.ਆਰ.ਸੀ. ਰਵਿੰਦਰ ਸਿੰਘ, ਬੀ.ਆਰ.ਸੀ. ਲਾਭਪ੍ਰੀਤ ਸਿੰਘ, ਇੰਦਰਜੀਤ ਸਿੰਘ, ਸਿਮਰਜੀਤ ਕੌਰ, ਲਵਪ੍ਰੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਜਸਪਿੰਦਰ ਸਿੰਘ ਪਿੰਦੂ, ਗੁਰਪ੍ਰੀਤ ਸਿੰਘ ਗੋਪੀ, ਸੀ.ਐਚ.ਟੀ. ਰਕੇਸ਼ ਕੁਮਾਰ ਖਹਿਰਾ, ਐਚ.ਟੀ. ਰਮਨ ਗੁਪਤਾ, ਪਵਨ ਕੁਮਾਰ, ਨੀਤੂ, ਸਕੂਲ ਸਟਾਫ਼ 'ਚ ਮੈਡਮ ਮਨਪ੍ਰੀਤ ਕੌਰ, ਹਰਪਿੰਦਰ ਕੌਰ, ਪੂਜਾ, ਮਨੀਸ਼ ਕੁਮਾਰ, ਅੰਮਿ੍ਤਪਾਲ, ਕਰਨਬੀਰ ਕੌਰ, ਨੇਹਾ, ਮੀਨਾ, ਸੁਮਨਦੀਪ ਕੌਰ, ਸੁਨੀਤਾ ਰਾਣੀ, ਚਰਨਜੀਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਮਨਾਇਆ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ ਲਗਾਇਆ <br/>
Ad Position 24