19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਾਨ ਸਰਕਾਰ ਦੀ ਸਿਹਤ ਬੀਮਾ ਯੋਜਨਾ ਦਾ ਹਰ ਵਸਨੀਕ ਲਾਭ ਉਠਾਵੇ : ਜੰਮੂ, ਭੰਗੂ <br/>

Ad Position 21
No active advertisement
ਲੋਹੀਆਂ ਦੇ ਗੁਰੂ ਨਾਨਕ ਕਲੋਨੀ ਵਿਖੇ ਸੀਨੀਅਰ ਆਪ ਆਗੂ ਕੁਲਵੰਤ ਸਿੰਘ ਜੰਮੂ ਦੇ ਗ੍ਰਹਿ ਵਿਖੇ ਵਿਸ਼ੇਸ਼ ਕੈਂਪ ਦੌਰਾਨ ਹਾਜ਼ਰ ਸਾਬਕਾ ਸ਼ਹਿਰੀ ਪ੍ਰਧਾਨ ਡਾ. ਹਰਜੀਤ ਸਿੰਘ ਭੰਗੂ, ਭਾਈ ਦੀਦਾਰ ਸਿੰਘ ਦਰਦੀ, ਤੇਜਿੰਦਰ ਸਿੰਘ ਜੰਮੂ, ਯੂਥ ਆਗੂ ਗੁਰਭੇਜ ਸਿੰਘ ਅਤੇ ਹੋਰ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 05-02-2026
ਲੋਹੀਆਂ ਖਾਸ, 4 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰ ਬਾਸ਼ਿੰਦੇ ਲਈ ਜੋ 10 ਲੱਖ ਰੁਪਏ ਦੇ ਸਿਹਤ ਬੀਮੇ ਦੀ ਯੋਜਨਾ ਆਰੰਭ ਕੀਤੀ ਹੈ ਉਸਦਾ ਹਰ ਵਸਨੀਕ ਨੂੰ ਲਾਭ ਲੈਣਾ ਚਾਹੀਦਾ ਹੈ, ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਪ ਆਗੂ ਕੁਲਵੰਤ ਸਿੰਘ ਜੰਮੂ ਅਤੇ ਆਪ ਦੇ ਸਾਬਕਾ ਸ਼ਹਿਰੀ ਪ੍ਰਧਾਨ ਡਾ. ਹਰਜੀਤ ਸਿੰਘ ਭੰਗੂ ਵੱਲੋਂ ਲੋਹੀਆਂ ਦੀ ਗੁਰੂ ਨਾਨਕ ਕਲੋਨੀ ਵਿਖੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਰ ਵਾਰਡ ਤੇ ਹਰ ਮਹੱਲੇ 'ਚ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਫਾਰਮਾਂ ਨੂੰ ਭਰਨ ਲਈ ਆਪ ਵਲੰਟੀਅਰ ਪੁੱਜਣਗੇ | ਇਸ ਸਿਹਤ ਬੀਮਾਂ ਯੋਜਨਾ ਦੇ ਫਾਰਮ ਭਰਨ ਲਈ ਗੁਰੂ ਨਾਨਕ ਕਲੋਨੀ ਵਿਖੇ ਸੀਨੀਅਰ ਆਪ ਆਗੂ ਕੁਲਵੰਤ ਸਿੰਘ ਜੰਮੂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ, ਆਪ ਆਗੂ ਤੇਜਿੰਦਰ ਸਿੰਘ ਜੰਮੂ, ਯੂਥ ਆਗੂ ਗੁਰਭੇਜ ਸਿੰਘ ਠੇਕੇਦਾਰ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਮਲਸੀਆਂ ਵਿਖੇ 3 ਰੋਜ਼ਾ ਆਰਟ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਪੁਲਿਸ ਵਲੋਂ 10,000 ਲੀਟਰ ਲਾਹਣ, ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ <br/>
Ad Position 24