19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦੁਆਬਾ ਕਿਸਾਨ ਵੈੱਲਫੇਅਰ ਕਮੇਟੀ ਦਾ ਜਥਾ ਅਰਦਾਸ ਉਪਰੰਤ ਕੰਨਿਆ ਕੁਮਾਰੀ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 05-02-2026
ਕਿਸ਼ਨਗੜ੍ਹ, 4 ਫਰਵਰੀ (ਹੁਸਨ ਲਾਲ)- ਦੁਆਬਾ ਕਿਸਾਨ ਵੈੱਲਫੇਅਰ ਕਮੇਟੀ ਕਿਸ਼ਨਗੜ੍ਹ ਦੇ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋਂ ਤੇ ਮਨਪ੍ਰੀਤ ਸਿੰਘ ਬਾਠ ਦੀ ਸਾਂਝੀ ਅਗਵਾਈ ਕਿਸਾਨਾਂ ਦਾ ਇੱਕ ਜਥਾ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ 7 ਫਰਵਰੀ ਨੂੰ ਕੰਨਿਆ ਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਸ਼ੁਰੂ ਹੋਣ ਜਾ ਰਹੀ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਸੰਬੰਧੀ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਰਵਾਨਾ ਹੋਇਆ | ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤ ਦੇ ਹਰ ਸੂਬੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ 15 ਕਿਸਾਨੀ ਮੰਗਾਂ ਵਾਲਾ ਇੱਕ ਮੰਗ ਪੱਤਰ 19 ਮਾਰਚ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿੱਚ ਇੱਕ ਵੱਡਾ ਇਕੱਠ ਕਰਕੇ ਵਿਅਕਤੀਗਤ ਤੌਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਜਾਵੇਗਾ | ਇਸ ਮੌਕੇ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਠ, ਮੱਖਣ ਸਿੰਘ ਰਹੀਮਪੁਰ, ਦਿਲਬਾਗ ਸਿੰਘ ਤਲਵੰਡੀ ਭੀਲਾਂ, ਹਰਮਿੰਦਰ ਸਿੰਘ ਸਿੰਘਪੁਰ, ਹਰਦਿਆਲ ਸਿੰਘ ਬੁੱਟਰਾਂ, ਦਿਲਜੀਤ ਸਿੰਘ ਧੋਗੜੀ, ਸੁਰਿੰਦਰ ਸਿੰਘ ਕਾਹਲੋਂ ਚਕਰਾਲਾ, ਹਰਪ੍ਰੀਤ ਸਿੰਘ ਬੁੱਟਰਾਂ, ਇਕਬਾਲ ਸਿੰਘ ਧੋਗੜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮ ਪ੍ਰਕਾਸ਼ ਟੋਨੀ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮ ਅੱਜ ਤੋਂ <br/>
Ad Position 24