24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਵਲੋਂ ਸਾਂਝ ਰਾਹਤ ਕੇਂਦਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-02-2026
ਜਲੰਧਰ, 5 ਫਰਵਰੀ (ਐੱਮ. ਐੱਸ. ਲੋਹੀਆ) - ਪੀੜਤ-ਕੇਂਦਿ੍ਤ ਪੁਲਿਸਿੰਗ ਅਤੇ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਘਰੇਲੂ ਹਿੰਸਾ ਦੇ ਪੀੜਤਾਂ ਲਈ ਇਕ ਸਮਰਪਿਤ ਸਹਾਇਤਾ ਕੇਂਦਰ 'ਸਾਂਝ ਰਾਹਤ ਕੇਂਦਰ' ਸਥਾਪਤ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਗੁਰਪ੍ਰੀਤ ਕੌਰ ਦਿਓ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਗਰਮ ਭਾਈਚਾਰਕ ਭਾਈਵਾਲੀ ਰਾਹੀਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਸਮੇਂ ਸਿਰ ਮਾਨਸਿਕ-ਸਮਾਜਿਕ ਤੇ ਕਾਨੂੰਨੀ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਇਹ ਕੇਂਦਰ ਕਮਿਸ਼ਨਰੇਟ ਪੁਲਿਸ, ਜਲੰਧਰ ਦੀ ਅਗਵਾਈ ਹੇਠ ਇਕ ਸਹਿਯੋਗੀ ਯਤਨ ਹੈ, ਜਿਸ ਨੂੰ ਪੀੜਤਾਂ ਲਈ ਆਸਾਨ ਪਹੁੰਚ ਤੇ ਗੁਪਤਤਾ ਨੂੰ ਯਕੀਨੀ ਬਣਾਉਣ ਲਈ ਹਸਪਤਾਲ 'ਚ ਸਥਾਪਿਤ ਕੀਤਾ ਗਿਆ ਹੈ | ਇਸ ਦਾ ਉਦੇਸ਼ ਜਲਦ ਤੋਂ ਜਲਦ ਮੁਸ਼ਕਲਾਂ ਦਾ ਪਤਾ ਲਗਾ ਕੇ ਤੁਰੰਤ ਸਲਾਹ, ਕਾਨੂੰਨੀ ਸੇਧ ਅਤੇ ਪੁਨਰਵਾਸ ਸੰਬੰਧਾਂ ਸਮੇਤ ਏਕੀਕਰਿਤ ਸਹਾਇਤਾ ਪ੍ਰਦਾਨ ਕਰਨਾ ਹੈ | ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਘਰੇਲੂ ਹਿੰਸਾ ਨੂੰ ਹੱਲ ਕਰਨ ਲਈ ਤੁਰੰਤ ਪੁਲਿਸ ਪ੍ਰਤੀਕਿਰਿਆ ਤੇ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਦੀ ਵਿਸ਼ੇਸ਼ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਾਂਝ ਰਾਹਤ ਕੇਂਦਰ ਪੀੜਤਾਂ ਨੂੰ ਜ਼ਰੂਰੀ ਸਹਾਇਤਾ ਜਿਵੇਂ ਕਾਨੂੰਨੀ ਸਹਾਇਤਾ, ਪੇਸ਼ੇਵਰ ਸਲਾਹ, ਆਸਰਾ ਘਰ ਜਾਂ ਸਰਕਾਰੀ ਭਲਾਈ ਸਕੀਮਾਂ ਪ੍ਰਦਾਨ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਇਹ ਕਦਮ ਔਰਤਾਂ ਲਈ ਇਕ ਸੁਰੱਖਿਅਤ ਤੇ ਸਹਾਇਕ ਵਾਤਾਵਰਨ ਸਿਰਜਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਦੱਸਿਆ ਕਿ ਇਹ ਕੇਂਦਰ ਪੁਲਿਸ ਸਟੇਸ਼ਨਾਂ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰੇਗਾ | ਇਸ ਮੌਕੇ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਧਨਪ੍ਰੀਤ ਕੌਰ ਰੰਧਾਵਾ ਨੇ ਔਰਤਾਂ ਦੀ ਸੁਰੱਖਿਆ ਤੇ ਭਾਈਚਾਰਕ-ਪੱਖੀ ਪੁਲਿਸਿੰਗ 'ਤੇ ਪੁਲਿਸ ਵਿਭਾਗ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਵੀ ਦੱਸਿਆ | ਇਸ ਮੌਕੇ ਏ.ਡੀ.ਸੀ.ਪੀ. (ਸਿਟੀ-2) ਆਕਰਸ਼ੀ ਜੈਨ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਸੀ.ਜੇ.ਐੱਮ. ਰਾਹੁਲ ਕੁਮਾਰ ਆਜ਼ਾਦ ਅਤੇ ਸਖੀ ਵਨ ਸਟਾਪ ਸੈਂਟਰ ਦੇ ਪ੍ਰਤੀਨਿਧੀ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸਾਲ 2017 ਦੇ ਕੇਸ 'ਚੋਂ ਕੈਬਨਿਟ ਮੰਤਰੀ ਮਹਿੰਦਰ ਭਗਤ, ਮੇਅਰ ਵਨੀਤ ਧੀਰ, ਸ਼ੀਤਲ ਅੰਗੁਰਾਲ, ਰੌਬਿਨ ਸਾਂਪਲਾ ਸਮੇਤ ਹੋਰ ਕ... ਅਗਲੀ ਖ਼ਬਰ ਪ੍ਰਸ਼ਾਂਤ ਕਿਸ਼ੋਰ ਵਲੋਂ ਬਿਹਾਰ ਚੋਣਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ
Ad Position 24