24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ ਨਕੋਦਰ ਵਿਖੇ ਐਨ.ਸੀ.ਸੀ ਕੈਡਿਟਸ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 06-02-2026
ਨਕੋਦਰ, 5 ਫਰਵਰੀ (ਗੁਰਵਿੰਦਰ ਸਿੰਘ)- ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ, ਨਕੋਦਰ ਵਿਖੇ ਐਨ. ਸੀ. ਸੀ. ਕੈਡਿਟਸ ਦੇ ਵਧੀਆ ਪ੍ਰਦਰਸ਼ਨ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਅਤੇ ਨਗਰ ਕੌਂਸਲ ਨਕੋਦਰ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਗੁਰਪ੍ਰੀਤ ਸਿੰਘ ਸੰਧੂ ਵਲੋਂ ਹੌਸਲਾ ਅਫਜ਼ਾਈ ਕਰਦੇ ਹੋਏ ਕੈਡਿਟਸ ਨੂੰ ਮੁਬਾਰਕਬਾਦ ਦਿੱਤੀ ਗਈ | ਜ਼ਿਕਰਯੋਗ ਹੈ ਕਿ ਕਾਲਜ ਦੀਆਂ ਐਨ.ਸੀ.ਸੀ. ਦੀਆਂ ਚਾਰ ਵਿਦਿਆਰਥਣਾਂ ਵਲੋਂ ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪਰੇਡ 'ਚ ਭਾਗ ਲੈਣ ਤੋਂ ਬਾਅਦ ਟਰੈਕ ਸੂਟ ਤੇ ਸਰਟੀਫ਼ਿਕੇਟ ਪ੍ਰਾਪਤ ਕੀਤੇ ਗਏ, ਨਾਲ ਹੀ ਵਿਦਿਆਰਥਣਾਂ ਵਲੋਂ ਨਕੋਦਰ ਵਿਖੇ ਹੋਈ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਉੱਤੇ ਐੱਸ.ਡੀ.ਐਮ. ਨਕੋਦਰ ਸ਼੍ਰੀ ਲਾਲ ਵਿਸ਼ਵਾਸ ਬੈਂਸ ਵਲੋਂ ਐਵਾਰਡ ਆਫ ਆਨਰ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਸੀ, ਇਸ ਦੇ ਨਾਲ ਹੀ ਲਾਇੰਸ ਕਲੱਬ ਨਕੋਦਰ ਵਲੋਂ ਵੀ ਵਿਦਿਆਰਥਣਾਂ ਨੂੰ ਸਰਟੀਫ਼ਿਕੇਟ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਸੀ, ਇਨ੍ਹਾਂ ਸਭ ਉਪਲਭਦੀਆਂ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਵਿਦਿਆਰਥਣਾਂ ਦੇ ਨਾਲ ਨਾਲ ਕਾਲਜ ਪਿ੍ੰਸੀਪਲ ਡਾਕਟਰ ਵਾਣੀ ਦੱਤ ਸ਼ਰਮਾ ਤੇ ਐਨ. ਸੀ. ਸੀ ਇੰਚਾਰਜ ਲੈਫ਼ਟੀਨੈਂਟ ਮੈਡਮ ਸੁਨੀਤਾ ਦੇਵੀ ਨੂੰ ਵੀ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸ਼੍ਰੀ ਪ੍ਰਬਲ ਕੁਮਾਰ ਜੋਸ਼ੀ, ਪ੍ਰੋ. ਬਲਜੀਤ ਸਿੰਘ, ਕਾਲਜ ਸੁਪਰਡੈਂਟ ਸ਼੍ਰੀ ਵਿਨੋਦ ਕੁਮਾਰ, ਸ਼੍ਰੀ ਸੰਤੋਸ਼ ਕੁਮਾਰ ਯਾਦਵ ਤੇ ਪ੍ਰੋ ਰਮਨਪ੍ਰੀਤ ਕੌਰ ਸਹੋਤਾ ਵੀ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਐਨ.ਆਰ.ਆਈ. ਸੇਵਾ ਸੁਸਾਇਟੀ ਵਲੋਂ ਢੰਡੋਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ <br/>... ਅਗਲੀ ਖ਼ਬਰ ਗੁਰਬਿੰਦਰ ਸਿੰਘ ਅਟਵਾਲ ਦੀ ਯਾਦ ਨੂੰ ਸਮਰਪਿਤ 3 ਰੋਜ਼ਾ 9ਵਾਂ ਫੁੱਟਬਾਲ ਕੱਪ ਤੇ ਖੇਡ ਮੇਲਾ ਅੱਜ ਤੋਂ <br/>
Ad Position 24