ਸ਼ਾਹਕੋਟ, 5 ਫਰਵਰੀ (ਸੁਖਦੀਪ ਸਿੰਘ)- ਬੀਬੀ ਕੌਲਾਂ ਜੀ ਐਨ.ਆਰ.ਆਈ. ਸੇਵਾ ਸੁਸਾਇਟੀ ਵੱਲੋਂ ਐਨ.ਆਰ.ਆਈ., ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਅਤੇ ਸਮੂਹ ਨਗਰ ਨਿਵਾਸੀ ਢੰਡੋਵਾਲ ਦੇ ਸਹਿਯੋਗ ਨਾਲ ਪਿੰਡ ਢੰਡੋਵਾਲ (ਸ਼ਾਹਕੋਟ) ਵਿਖੇ 11ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਮਨਦੀਪ ਸੂਦ ਤੇ ਉਨ੍ਹਾਂ ਦੀ ਟੀਮ ਵਲੋਂ 12 ਸੌ ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ 5 ਸੌ ਦੇ ਕਰੀਬ ਮਰੀਜ਼ਾਂ ਦੇ ਲੈਂਜ਼ ਪਾਏ ਜਾਣਗੇ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਰਹਿਣ, ਖਾਣੇ ਅਤੇ ਆਪ੍ਰੇਸ਼ਨ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ | ਕੈਂਪ ਦੀ ਸਮਾਪਤੀ ਮੌਕੇ ਪ੍ਰਬੰਧਕ ਬਲਹਾਰ ਸਿੰਘ ਚੱਠਾ ਨੇ ਸਾਰਿਆਂ ਦਾ ਧੰਨਵਾਦ ਕੀਤਾ |