24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼ਹੀਦ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ 'ਚ ਲਗਾਉਣ ਦੀ ਮੰਗ- ਜਰਨੈਲ ਸਿੰਘ ਗੜ੍ਹਦੀਵਾਲਾ

Ad Position 21
No active advertisement
ਅਜੀਤ ਡੈਸਕ 06-02-2026
ਆਦਮਪੁਰ , 5 ਫਰਵਰੀ (ਰਮਨ ਦਵੇਸਰ) - ਨਕੋਦਰ ਬੇਅਦਬੀ ਕਾਂਡ 'ਚ ਸ਼ਹੀਦ ਹੋਣ ਵਾਲੇ ਚਾਰ ਸਿੱਖ ਨੌਜਵਾਨਾਂ ਨੂੰ ਸਿੱਖ ਪੰਥ ਦੇ ਨਾਇਕ ਦੱਸਦੇ ਹੋਏ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ, ਮੈਂਬਰ ਵਰਕਿੰਗ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਾਸਤੇ ਕੁਰਬਾਨੀ ਦੇਣ ਵਾਲੇ ਸਿੱਖ ਨੌਜਵਾਨ ਸਾਡੇ ਸਮਿਆਂ ਦੇ ਨਾਇਕ ਹਨ | ਉਨ੍ਹਾਂ ਨੇ ਕਿਹਾ ਕਿ 40 ਸਾਲ ਪਹਿਲਾਂ 4 ਫਰਵਰੀ, 1986 ਨੂੰ ਨਕੋਦਰ 'ਚ ਜੋ ਬੇਅਦਬੀ ਕਾਂਡ ਵਾਪਰਿਆ ਸੀ, ਉਸ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟਾ ਰਹੀ ਸੰਗਤ 'ਤੇ ਪੰਜਾਬ ਪੁਲਿਸ ਨੇ ਬਿਨ੍ਹਾਂ ਚੇਤਾਵਨੀ ਦਿੱਤੀਆਂ ਜਿਸ ਢੰਗ ਨਾਲ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ | ਉਸ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ | ਸ਼ਹੀਦ ਹੋਣ ਵਾਲੇ ਇੰਨ੍ਹਾਂ ਸਿੱਖ ਨੌਜਵਾਨਾਂ ਵਿਚ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਰਾਏਪੁਰ ਚਾਲੂਪੁਰ, ਭਾਈ ਝਿਲਮਿਣ ਸਿੰਘ ਗੌਰਸੀਆਂ ਤੇ ਭਾਈ ਬਲਧੀਰ ਸਿੰਘ ਸ਼ਾਮਿਲ ਸਨ | ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਇਹ ਵੱਡੀ ਬਦਕਿਸਮਤੀ ਵਾਲੀ ਗੱਲ ਇਹ ਰਹੀ ਕਿ ਜਦੋਂ ਵੀ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਉਦੋਂ ਜ਼ਿਆਦਤਰ੍ਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ ਸਨ | ਜਰਨੈਲ ਸਿੰਘ ਗੜ੍ਹਦੀਵਾਲ ਨੇ ਕਿਹਾ ਕਿ 1986 ਦੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨ ਕੁਰਬਾਨੀਆਂ ਨਾਲ ਭਰੇ ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ ਹਨ | ਉਨ੍ਹਾਂ ਮੰਗ ਕੀਤੀ ਕਿ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈਆਂ ਜਾਣ | ਉਨ੍ਹਾਂ ਇਹ ਮੰਗ ਵੀ ਕੀਤੀ ਕਿ ਇਸ ਮਾਮਲੇ ਦਾ ਜਿਹੜਾ ਹਾਈਕੋਰਟ ਵਿਚ ਕੇਸ ਚੱਲ ਰਿਹਾ ਹੈ ਉਸ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨੀ ਚਾਹੀਦੀ ਹੈ ਤੇ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਕੋਦਰ ਬੇਅਦਬੀ ਕਾਂਡ ਦੀ ਕੀਤੀ ਜਾਂਚ ਜਨਤਕ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਨਾਲ ਮਨਾਈ ਗਈ ਮਾਸਟਰ ਗੁਰਬੰਤਾ ਸਿੰਘ ਦੀ 46ਵੀਂ ਬਰਸੀ <br/> ਅਗਲੀ ਖ਼ਬਰ ਬੀਬੀ ਕੌਲਾਂ ਜੀ ਐਨ.ਆਰ.ਆਈ. ਸੇਵਾ ਸੁਸਾਇਟੀ ਵਲੋਂ ਢੰਡੋਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ <br/>...
Ad Position 24