ਜਲੰਧਰ, 20 ਫਰਵਰੀ (ਸ਼ਿਵ)- ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਦੇਵ ਭੰਡਾਰੀ ਨੇ ਆਪਣੇ ਇੱਕ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਏ.ਆਈ. ਸੰਮੇਲਨ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਜਿਹੜਾ ਹੰਗਾਮਾ ਕੀਤਾ ਗਿਆ ਹੈ, ਉਸ ਨਾਲ ਦੇਸ਼ ਦੀ ਨੌਜਵਾਨ ਪੀੜੀ ਨੂੰ ਵੱਡਾ ਧੱਕਾ ਲੱਗਾ ਹੈ ਤੇ ਨੌਜਵਾਨ ਕਾਂਗਰਸ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ | ਕਿ੍ਸ਼ਨ ਦੇਵ ਭੰਡਾਰੀ ਨੇ ਕਿਹਾ ਕਿ ਏ.ਆਈ. ਸੰਮੇਲਨ ਵਿੱਚ ਸੰਸਾਰ ਭਾਰਤ ਦੇ ਮਾਹਰ ਪਹੁੰਚੇ ਹੋਏ ਸਨ, ਕਾਂਗਰਸੀ ਵਰਕਰਾਂ ਵੱਲੋਂ ਸੰਮੇਲਨ 'ਚ ਕੀਤੇ ਹੰਗਾਮੇ ਨਾਲ ਦੇਸ਼ ਦਾ ਅਕਸ ਵੀ ਖਰਾਬ ਹੋਇਆ ਹੈ | ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਦੀ ਹੋ ਰਹੀ ਤਰੱਕੀ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਹੀ |