ਜਲੰਧਰ, 20 ਫਰਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਨੀਲ ਨਾਰੰਗ ਵਾਸੀ ਘਾਹ ਮੰਡੀ ਜਲੰਧਰ ਨੂੰ 1 ਮਹੀਨਾ 10 ਦਿਨ ਦੀ ਕੈਦ ਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 26 ਮਈ, 2025 ਨੂੰ ਥਾਣਾ 5 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |