03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਾਕੇਬੰਦੀ ਦੌਰਾਨ ਨੌਜਵਾਨ ਕਾਬੂ, ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 21-02-2026

ਮਕਸੂਦਾਂ, 20 ਫਰਵਰੀ (ਸੌਰਵ ਮਹਿਤਾ)- ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਧਾਮੀ ਕੋਲਡ ਸਟੋਰ ਨੇੜੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵੱਲੋਂ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ | ਏ.ਐਸ.ਆਈ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਪੈਦਲ ਆ ਰਿਹਾ ਇਕ ਨੌਜਵਾਨ ਪੁਲਿਸ ਨੂੰ ਦੇਖ ਘਬਰਾ ਗਿਆ | ਜਦੋਂ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਹ ਸਹੀ ਜਵਾਬ ਨਾ ਦੇ ਸਕਿਆ | ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਵਿਚੋਂ 19 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਕਰਨ ਸ਼ਰਮਾ ਉਰਫ਼ ਕੱਨੂ ਪੁੱਤਰ ਰਿੰਕੂ ਧਰਮਪਾਲ ਵਾਸੀ ਕੋਟਲਾ ਰੋਡ ਸਾਹਮਣੇ ਬਾਵਾ ਕਾਲੋਨੀ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਚੈੱਸ ਚੈਂਪੀਅਨਸ਼ਿਪ ਆਫ਼ ਡੈਫ 'ਚੋਂ ਜਲੰਧਰ ਦੀ ਮਲਿਕਾ ਹਾਂਡਾ ਨੇ ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਵਰਿਆਣਾ ਡੰਪ ਨੂੰ ਜਾਣ ਵਾਲੀ ਸੜਕ ਨੂੰ ਠੀਕ ਕਰਨ ਦੀ ਮੰਗ <br/>
Ad Position 24
No active advertisement