03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਗਏ ਦੋਸ਼ ਗੰਭੀਰ- ਰਾਏਪੁਰ <br/>

Ad Position 21
No active advertisement
ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਤੇ ਚੁੱਕੇ ਸਵਾਲਾਂ ਤੇ ਲਗਾਏ ਗਏ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਦੋਸ਼ ਕੋਈ ਸਾਧਾਰਨ ਨਹੀਂ ਹਨ ਬਲਕਿ ਸ਼੍ਰੋਮਣੀ ਕਮੇਟੀ 'ਚ ਫੈਲੇ ਭਿ੍ਸ਼ਟਾਚਾਰ ਦਾ ਵੀ ਪਰਦਾਫਾਸ਼ ਕਰਦੇ ਹਨ | ਜਥੇਦਾਰ ਰਾਏਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਤੇ ਇਸ ਨਾਲ ਸਮੁੱਚੀ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਇਕ ਪਰਿਵਾਰ ਦੇ ਇਸ਼ਾਰੇ 'ਤੇ ਸ਼੍ਰੋਮਣੀ ਕਮੇਟੀ ਅੰਦਰ ਗੈਰ-ਸਿਧਾਂਤਕ ਕੰਮ ਹੁੰਦੇ ਰਹੇ ਹਨ ਤੇ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਤੇ ਇਨ੍ਹਾਂ ਦੋਸ਼ਾਂ ਦੀ ਜਾਂਚ ਹੋਣੀ ਜ਼ਰੂਰੀ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਜਾਂਚ ਕਰਵਾ ਕੇ ਸੱਚਾਈ ਸੰਗਤ ਦੇ ਸਾਹਮਣੇ ਰੱਖਣ | ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਵਲੋਂ ਸਰਬੱਤ ਖਾਲਸਾ ਬੁਲਾਏ ਜਾਣ ਦੀ ਮੰਗ ਦੀ ਵੀ ਉਨ੍ਹਾਂ ਹਮਾਇਤ ਕਰਦੇ ਹੋਏ ਕਿਹਾ ਕਿ ਇਸ ਸੰਬੰਧੀ ਸਮੂਹ ਪੰਥਕ ਜਥੇਬੰਦੀਆਂ ਤੇ ਸਿੱਖ ਸੰਸਥਾਵਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਐਵੀਨਿਉ 'ਚ ਬਣ ਰਹੀਆਂ ਨਾਜਾਇਜ਼ ਦੁਕਾਨਾਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ <br/> ਅਗਲੀ ਖ਼ਬਰ ਪਿੰਡ ਲਸਾੜਾ ਵਿਖੇ ਸਨੀ ਉਬਰਾਏ ਵਲੋਂ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ <br/>
Ad Position 24
No active advertisement