03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨੈਸ਼ਨਲ ਐਵੀਨਿਉ 'ਚ ਬਣ ਰਹੀਆਂ ਨਾਜਾਇਜ਼ ਦੁਕਾਨਾਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 21-02-2026
ਜਲੰਧਰ ਛਾਉਣੀ, 20 ਫਰਵਰੀ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ ਨੇੜੇ ਸਥਿਤ ਰਿਹਾਇਸ਼ੀ ਖੇਤਰ ਨੈਸ਼ਨਲ ਐਵਨਿਉ 'ਚ ਵੱਖ-ਵੱਖ ਥਾਵਾਂ 'ਤੇ ਬਣ ਰਹੀਆਂ ਨਾਜਾਇਜ਼ ਦੁਕਾਨਾਂ 'ਤੇ ਕਾਰਵਾਈ ਕਰਦੇ ਹੋਏ ਅੱਜ ਨਗਰ ਨਿਗਮ ਦੀ ਬਿਲਡਿੰਗ ਵਿਭਾਗ ਦੀ ਟੀਮ ਵਲੋਂ ਉਕਤ ਦੁਕਾਨਾਂ ਨੂੰ ਢਾਹ ਢੇਰੀ ਕਰ ਦਿੱਤਾ ਗਿਆ | ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਨੈਸ਼ਨਲ ਐਵਨਿਉ ਇੱਕ ਰਿਹਾਇਸ਼ੀ ਖੇਤਰ ਹੈ ਤੇ ਇਸ ਖੇਤਰ 'ਚ ਘਰਾਂ ਦੀ ਉਸਾਰੀ ਕਰਨ ਵਾਲੇ ਕਈ ਲੋਕ ਰਿਹਾਇਸ਼ ਬਨਾਉਣ ਦੀ ਆੜ ਨਾਜਾਇਜ਼ ਦੁਕਾਨਾਂ ਦੀਆਂ ਉਸਾਰੀਆਂ ਕਰਵਾ ਰਹੇ ਹਨ, ਜਿਸ ਕਾਰਨ ਇਸ ਖੇਤਰ 'ਚ ਰਹਿਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ ਸੰਬੰਧੀ ਉਨ੍ਹਾਂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਸੀ ਜਿਸ ਦੇ ਆਧਾਰ 'ਤੇ ਅੱਜ ਨਗਰ ਨਿਗਮ ਦੀ ਟੀਮ ਵਲੋਂ ਨੈਸ਼ਨਲ ਐਵਨਿਉ 'ਚ ਬਣ ਰਹੀਆਂ ਕੁਝ ਨਾਜਾਇਜ਼ ਦੁਕਾਨਾਂ 'ਤੇ ਕਾਰਵਾਈ ਕੀਤੀ ਗਈ ਹੈ | ਕਾਂਗਰਸੀ ਆਗੂ ਗੁਰਿੰਦਰ ਸਿੰਘ ਭਾਟੀਆ ਨੇ ਨਗਰ ਨਿਗਮ ਦੇ ਮੇਅਰ ਤੇ ਨਿਗਮ ਕਮਿਸ਼ਨਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ ਕਿਉਂਕਿ ਇਨ੍ਹਾਂ ਦੁਕਾਨਾਂ ਦੇ ਬਣਨ ਨਾਲ ਰਿਹਾਇਸ਼ੀ ਇਲਾਕੇ ਦਾ ਮਾਹੌਲ ਦਿਨੋਂ ਦਿਨ ਬਿਗੜਦਾ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨਾਲ ਖੇਤਰ ਵਾਸੀ ਜਗਮੋਹਨ ਸਿੰਘ, ਬਲਬੀਰ ਸਿੰਘ, ਰਾਜੇਸ਼ ਕੁਮਾਰ, ਪਰਮਜੀਤ ਸਿੰਘ, ਸੁਨੀਲ ਕੁਮਾਰ ਸੈਣੀ, ਸੁਖਬੀਰ ਸਿੰਘ ਤੇ ਚਰਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਲੰਧਰ 'ਚ 25 ਨੂੰ ਲੱਗੇਗੀ ਪਾਸਪੋਰਟ ਅਦਾਲਤ <br/> ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਗਏ ਦੋਸ਼ ਗੰਭੀਰ- ਰਾਏਪੁਰ <br/>
Ad Position 24
No active advertisement