03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜਲੰਧਰ 'ਚ 25 ਨੂੰ ਲੱਗੇਗੀ ਪਾਸਪੋਰਟ ਅਦਾਲਤ <br/>

Ad Position 21
No active advertisement
ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਸ਼ਿਵ)- ਖੇਤਰੀ ਪਾਸਪੋਰਟ ਅਫ਼ਸਰ ਸ੍ਰੀ ਯਸ਼ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਫਰਵਰੀ ਨੂੰ ਖੇਤਰੀ ਪਾਸਪੋਰਟ ਦਫ਼ਤਰ ਐੱਸ.ਸੀ.ਓ. ਨੰਬਰ 42-51, ਪਾਕੈਟ-1, ਨੇੜੇ ਬੱਸ ਸਟੈਂਡ ਜਲੰਧਰ ਵਿਖੇ ਪਾਸਪੋਰਟ ਅਦਾਲਤ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਪਾਸਪੋਰਟ ਅਦਾਲਤ ਲਗਾਉਣ ਦਾ ਮੰਤਵ 31 ਜਨਵਰੀ 2026 ਤੱਕ ਜਮ੍ਹਾ ਹੋਏ ਸਾਰੀਆਂ ਸ਼ੇ੍ਰਣੀਆਂ ਦੇ ਬਿਨੈਕਾਰਾਂ ਨੂੰ ਰਾਹਤ ਪਹੁੰਚਾਉਣ ਦਾ ਹੈ ਜਿਨ੍ਹਾਂ ਦੇ ਬਿਨੈਪੱਤਰ ਕਿਸੇ ਕਾਰਨ ਕਰ ਕੇ ਬਕਾਇਆ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਯੋਗ ਬਿਨੈਕਾਰ ਨਿਸ਼ਚਿਤ ਤਾਰੀਖ਼ ਨੂੰ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਆ ਸਕਦੇ ਹਨ ਤਾਂ ਜੋ ਬਕਾਇਆ ਬਿਨੈ-ਪੱਤਰਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ | ਉਨ੍ਹਾਂ ਸਪਸ਼ਟ ਕੀਤਾ ਕਿ ਵਿਦੇਸ਼ ਮਾਮਲੇ ਮੰਤਰਾਲੇ ਵੱਲੋਂ ਪਾਸਪੋਰਟ ਅਰਜ਼ੀਆਂ ਦੀ ਪ੍ਰਕਿਰਿਆ ਲਈ ਕਿਸੇ ਵੀ ਸੰਸਥਾ ਜਾਂ ਵਿਚੋਲੇ ਨੂੰ ਅਧਿਕਾਰਤ ਨਹੀਂ ਕੀਤਾ ਗਿਆ | ਉਨ੍ਹਾਂ ਬਿਨੈਕਾਰਾਂ ਨੂੰ ਸਲਾਹ ਦਿੱਤੀ ਕਿ ਵਿਦੇਸ਼ ਮਾਮਲੇ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਅਪਲਾਈ ਕੀਤਾ ਜਾਵੇ ਤੇ ਕਿਸੇ ਵੀ ਏਜੰਟ ਜਾਂ ਵਿਚੋਲੇ ਦੇ ਝਾਂਸੇ ਵਿਚ ਨਾ ਆਉਣ | ਉਨ੍ਹਾਂ ਕਿਹਾ ਕਿ ਬਿਨੈਕਾਰ ਪਾਸਪੋਰਟ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਦਫ਼ਤਰ ਆ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਨੈਸ਼ਨਲ ਐਵੀਨਿਉ 'ਚ ਬਣ ਰਹੀਆਂ ਨਾਜਾਇਜ਼ ਦੁਕਾਨਾਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ <br/>
Ad Position 24
No active advertisement