14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਉੱਘੇ ਗਾਇਕ ਕੇ. ਐਸ. ਮੱਖਣ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਵਲੋਂ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਜਲੰਧਰ, ਨਕੋਦਰ, 21 ਫਰਵਰੀ (ਜਸਪਾਲ ਸਿੰਘ, ਗੁਰਵਿੰਦਰ ਸਿੰਘ)- ਪ੍ਰਸਿੱਧ ਪੰਜਾਬੀ ਗਾਇਕ ਕੇ. ਐਸ. ਮੱਖਣ ਨੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕੀਤੀ ਹੈ | ਉਨ੍ਹਾਂ ਦੀ ਰਿਹਾਇਸ਼ ਪਿੰਡ ਸ਼ੰਕਰ ਵਿਖੇ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਦੁਬਾਰਾ ਸ਼ਾਮਿਲ ਕੀਤਾ | ਇਸ ਮੌਕੇ ਕੇ.ਐਸ. ਮੱਖਣ ਦੇ ਵੱਡੀ ਗਿਣਤੀ ਸਾਥੀਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਦਾ ਐਲਾਨ ਕੀਤਾ | ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਹਾਲਾਂਕਿ ਏਨਾ ਹੀ ਕਿਹਾ ਕਿ ਕੇ. ਐਸ. ਮੱਖਣ ਨਾਲ ਉਨ੍ਹਾਂ ਦਾ ਕਾਫੀ ਪੁਰਾਣਾ ਨਾਤਾ ਹੈ ਤੇ ਉਨ੍ਹਾਂ ਕਈ ਵਾਰ ਸੋਚਿਆ ਕਿ ਉਹ ਮੱਖਣ ਦੇ ਘਰ ਜਾਣ ਪਰ ਅੱਜ ਸਬੱਬ ਬਣਿਆ ਤੇ ਉਹ ਉਚੇਚੇ ਤੌਰ 'ਤੇ ਚਾਹ ਦਾ ਕੱਪ ਸਾਂਝਾ ਕਰਨ ਲਈ ਮੱਖਣ ਦੇ ਘਰ ਆਏ ਹਨ ਪਰ ਸਿਆਸੀ ਹਲਕਿਆਂ 'ਚ ਸ. ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਕੇਵਲ ਚਾਹ ਦੇ ਕੱਪ ਤੱਕ ਹੀ ਸੀਮਤ ਨਹੀਂ ਰੱਖ ਕੇ ਦੇਖਿਆ ਜਾ ਰਿਹਾ, ਸਗੋਂ ਕਿਹਾ ਜਾ ਰਿਹਾ ਹੈ ਕਿ ਸ. ਸੁਖਬੀਰ ਸਿੰਘ ਬਾਦਲ ਨੇ ਇਕ ਤਰ੍ਹਾਂ ਨਾਲ ਕੇ.ਐਸ. ਮੱਖਣ ਨੂੰ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਨ ਦਾ ਥਾਪੜਾ ਦਿੱਤਾ ਹੈ | ਇਸ ਮੌਕੇ ਕੇ.ਐਸ. ਮੱਖਣ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਗਾਇਕ ਤੋਂ ਸਿਆਸਤਦਾਨ ਬਣੇ ਕੇ. ਐਸ. ਮੱਖਣ ਬਹੁਜਨ ਸਮਾਜ ਪਾਰਟੀ ਦੀ ਟਿਕਟ 'ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਲੜ ਚੁੱਕੇ ਹਨ ਤੇ ਉਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਜ਼ਰੂਰ ਹੋਏ ਪਰ ਸਿਆਸੀ ਤੌਰ 'ਤੇ ਬਹੁਤਾ ਸਰਗਰਮ ਨਹੀਂ ਰਹੇ | ਚਰਚਾ ਹੈ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਆਉਂਦੀਆਂ ਚੋਣਾਂ 'ਚ ਉਮੀਦਵਾਰ ਬਣਾਇਆ ਜਾ ਸਕਦਾ ਹੈ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਪਾਰਟੀ ਲਈ ਔਖੇ ਸਮਿਆਂ 'ਚ ਕੰਮ ਕਰਨ ਵਾਲੇ ਆਗੂਆਂ ਦਾ ਪਾਰਟੀ ਤੋਂ ਨਾਰਾਜ਼ ਹੋਣਾ ਸੁਭਾਵਿਕ ਹੈ | ਦੱਸਣਯੋਗ ਹੈ ਕਿ ਨਕੋਦਰ ਹਲਕੇ ਦੇ ਸਾਬਕਾ ਵਿਧਾਇਕ ਸ. ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਨਾਲ ਚਲੇ ਜਾਣ ਤੋਂ ਬਾਅਦ ਪਾਰਟੀ ਹਾਈਕਮਾਨ ਵਲੋਂ ਅਜੇ ਤੱਕ ਨਕੋਦਰ ਹਲਕੇ ਦੀ ਕਮਾਨ ਕਿਸੇ ਨੂੰ ਵੀ ਆਗੂ ਨੂੰ ਨਹੀਂ ਸੌਂਪੀ ਗਈ | ਹਾਲਾਂਕਿ ਹਲਕੇ 'ਚ ਯੂਥ ਅਕਾਲੀ ਆਗੂ ਐਡਵੋਕੇਟ ਰਾਜ ਕਮਲ ਸਿੰਘ ਗਿੱਲ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ ਤੇ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਪਾਰਟੀ ਵਲੋਂ ਉਨ੍ਹਾਂ ਦੀ ਅਗਵਾਈ ਹੇਠ ਲੜੀਆਂ ਗਈਆਂ ਸਨ | ਇੱਥੇ ਇਹ ਵੀ ਦੇਖਣ ਵਾਲੀ ਗੱਲ ਹੋਵੇਗੀ ਕਿ ਪਾਰਟੀ ਹਾਈਕਮਾਨ ਵਲੋਂ ਆਉਣ ਵਾਲੇ ਸਮੇਂ 'ਚ ਹਲਕੇ ਦੀ ਕਮਾਨ ਕਿਸੇ ਆਗੂ ਦੇ ਹੱਥ ਸੌਂਪੀ ਜਾਂਦੀ ਹੈ ਪਰ ਹਾਲ ਦੀ ਘੜੀ ਨਕੋਦਰ ਹਲਕੇ 'ਚ ਸਿਆਸੀ ਪਾਰਾ ਸਿਖਰਾਂ 'ਤੇ ਹੈ | ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਸ. ਬਚਿੱਤਰ ਸਿੰਘ ਕੋਹਾੜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਕਸੂਦਾਂ ਦੇ ਨੰਦਨਪੁਰ ਇਲਾਕੇ 'ਚ ਹੰਗਾਮਾ, ਪਤਨੀ ਵਲੋਂ ਗੈਰ-ਮਹਿਲਾ ਨਾਲ ਪਤੀ ਕਾਬੂ ਅਗਲੀ ਖ਼ਬਰ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਫਿਰੌਤੀ ਦੇ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਪੁਲਿਸ
Ad Position 24