ਜਲੰਧਰ, 22 ਫਰਵਰੀ (ਸ਼ੈਲੀ) - ਪਿਛਲੇ ਦਿਨੀਂ ਮਾਡਲ ਟਾਊਨ ਵਿਖੇ ਕਤਲ ਕੀਤੇ ਗਏ ਆਮ ਆਦਮੀ ਪਾਰਟੀ ਦੇ ਨੇਤਾ ਸਤਿੰਦਰ ਸਿੰਘ ਲੱਕੀ ਓਬਰਾਏ ਦੀ ਯਾਦ ਵਿਚ ਉਸ ਦੇ ਪਰਿਵਾਰਿਕ ਮੈਂਬਰਾਂ ਅਤੇ ਸਮਰਥਕਾਂ ਵਲੋਂ ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਵਿਚ ਇਕ ਮੋਮਬੱਤੀ ਮਾਰਚ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਸ਼ਾਮਿਲ ਹੋ ਕੇ ਵਿੱਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜਿੱਥੇ ਪਰਿਵਾਰਕ ਮੈਂਬਰਾਂ ਨੇ ਸੱਤਾਧਾਰੀ ਧਿਰ ਦੇ ਕੁਝ ਇਕ ਆਗੂਆਂ 'ਤੇ ਗੰਭੀਰ ਦੋਸ਼ ਲਗਾਏ ਉੱਥੇ ਹੀ ਇਸ ਮਾਮਲੇ ਵਿਚ ਰਹਿੰਦੇ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਗਿ੍ਫਤਾਰ ਕਰਨ ਦੀ ਮੰਗ ਕੀਤੀ | ਇਸ ਮੌਕੇ ਲੱਕੀ ਓਬਰਾਏ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥਕ ਤੇ ਸ਼ਹਿਰ ਵਾਸੀ ਮੌਜੂਦ ਰਹੇ |