ਜਲੰਧਰ, 22 ਫਰਵਰੀ (ਜਸਪਾਲ ਸਿੰਘ)- ਵਿਦਿਆਰਥੀਆਂ ਵਿੱਚ ਸਿਰਜਣਾਤਮਕਤਾ, ਨਵੀਨਤਾ ਤੇ ਮੁਕਾਬਲੇ ਨੂੰ ਉਤਸ਼ਾਹਿਤ ਕਰਨ ਲਈ ਲਾਇਲਪੁਰ ਖਾਲਸਾ ਕਾਲਜ ਦੇ ਪੀ.ਜੀ. ਕੰਪਿਊਟਰ ਸਾਇੰਸ ਤੇ ਆਈ.ਟੀ. ਵਿਭਾਗ ਨੇ ਸਾਲਾਨਾ ਅੰਤਰ-ਵਿਭਾਗੀ ਆਈ.ਟੀ. ਪ੍ਰਤੀਯੋਗਿਤਾ 'ਆਈ.ਟੀ. ਸਪਾਰਕ' ਕਰਵਾਈ | ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਕਾਲਜ ਪਿ੍ੰਸੀਪਲ ਡਾ.ਰਸ਼ਪਾਲ ਸਿੰਘ ਸੰਧੂ ਨੇ ਸ਼ਿਰਕਤ ਕੀਤੀ | ਸਦਭਾਵਨਾ ਤੇ ਨਵੀਂ ਸ਼ੁਰੂਆਤ ਦੇ ਪ੍ਰਤੀਕ ਵਜੋਂ ਡਾ. ਰਸ਼ਪਾਲ ਸਿੰਘ ਸੰਧੂ, ਵਿਭਾਗ ਦੇ ਮੁਖੀ ਪ੍ਰੋ. ਸੰਜੀਵ ਕੁਮਾਰ ਆਨੰਦ ਤੇ ਵਿਭਾਗ ਦੇ ਹੋਰ ਸੀਨੀਅਰ ਫੈਕਲਟੀ ਮੈਂਬਰਾਂ ਨੇ ਸ਼ਮਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ | ਆਪਣੇ ਉਦਘਾਟਨੀ ਭਾਸ਼ਣ ਵਿੱਚ ਪਿ੍ੰਸੀਪਲ ਨੇ ਭਾਗੀਦਾਰਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ | ਵਿਭਾਗ ਦੇ ਮੁਖੀ, ਪ੍ਰੋ. ਸੰਜੀਵ ਕੁਮਾਰ ਆਨੰਦ ਨੇ ਮੁੱਖ ਮਹਿਮਾਨ ਪਿ੍ੰਸੀਪਲ ਡਾ. ਰਸ਼ਪਾਲ ਸਿੰਘ ਸੰਧੂ, ਸਾਰੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀ 17 ਵੱਖ-ਵੱਖ ਮੁਕਾਬਲੇ ਜਿਵੇਂ ਕਿ ਥਿੰਕ ਇਨ ਸਲਾਈਡਜ਼, ਬ੍ਰੇਨ ਵਾਰਜ਼, ਟੂਨਜ਼ ਮੇਨੀਆ, ਫੋਟੋ 2 ਫਰੇਜ਼, ਟੈਕ ਟਰੀਵੀਆ, ਮਾਈਾਡ ਮੈਟਿ੍ਕਸ, ਸਕੈਚ ਓ ਵਿਜ਼ਨ, ਬ੍ਰੇਨ ਬਿਟਸ, ਸ਼ਟਰ ਸਪਾਰਕ, ਕੀ ਰਸ਼, ਰੀਮੇਕ ਆਈ.ਟੀ., ਡਿਜੀ ਡਰਾਮਾ, ਨੈਨੋ ਸ਼ਾਟ, ਟੈੱਕ ਹੰਟ, ਟੈੱਕ ਸਟਾਰਟਅੱਪ ਪਿੱਚ, ਬੱਗ ਪਲੱਗ ਤੇ ਸਿੰਕ ਐਂਡ ਸਪਿਨ 'ਚ ਹਿੱਸਾ ਲੈਣਗੇ | ਵੱਖ-ਵੱਖ ਮੁਕਾਬਲਿਆਂ ਲਈ ਕੁੱਲ 206 ਟੀਮਾਂ ਰਜਿਸਟਰ ਕੀਤੀਆਂ ਗਈਆਂ ਸਨ ਤੇ ਇਸ ਪ੍ਰੋਗਰਾਮ ਵਿੱਚ ਕੁੱਲ 381 ਭਾਗੀਦਾਰਾਂ ਨੇ ਹਿੱਸਾ ਲਿਆ | ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਮਨਦੀਪ ਸਿੰਘ ਭਾਟੀਆ ਹਨ | ਇਸ ਮੌਕੇ ਪ੍ਰੋ. ਸੰਦੀਪ ਬੱਸੀ, ਪ੍ਰੋ. ਮਨਦੀਪ ਸਿੰਘ ਭਾਟੀਆ, ਡਾ. ਸੰਦੀਪ ਸਿੰਘ, ਡਾ. ਮਨਪ੍ਰੀਤ ਸਿੰਘ ਲਹਿਲ, ਪ੍ਰੋ. ਰਤਨਾਕਰ ਮਾਨ, ਪ੍ਰੋ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ ਤੇ ਵਿਭਾਗ ਦੇ ਹੋਰ ਸਟਾਫ਼ ਮੈਂਬਰਾਂ ਵੀ ਹਾਜ਼ਰ ਸਨ | ਮੰਚ ਦਾ ਸੰਚਾਲਨ ਡਾ. ਦਲਜੀਤ ਕੌਰ ਵਲੋਂ ਬਾਖੂਬੀ ਨਿਭਾਇਆ ਗਿਆ |