ਜਲੰਧਰ, 22 ਫਰਵਰੀ (ਪਵਨ ਖਰਬੰਦਾ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੀ ਐਨ.ਐੱਸ.ਐੱਸ. ਯੂਨਿਟ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਸ਼ੁੱਧਤਾ ਤੇ ਸ਼ਾਨ ਨੂੰ ਅਮੀਰ ਅਤੇ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ 'ਮਾਂ ਬੋਲੀ' ਦਿਵਸ' ਮਨਾਇਆ | ਇਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖਿਆਰਥੀਆਂ ਤੇ ਵਿਦਿਆਰਥੀਆਂ-ਅਧਿਆਪਕਾਂ ਨੇ ਆਪਣੀ ਮਾਂ-ਬੋਲੀ ਨੂੰ ਇਸ ਦੇ ਸ਼ੁੱਧ ਰੂਪ ਵਿੱਚ ਬਚਾਉਣ, ਸੰਭਾਲਣ ਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਤੇ ਆਪਣੀ ਮਾਂ ਬੋਲੀ ਨੂੰ ਸੱਭਿਆਚਾਰ ਨਾਲ ਜੋੜਨ ਲਈ ਸਹੁੰ ਚੁੱਕੀ | ਸਲੋਗਨ ਰਾਈਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ-ਅਧਿਆਪਕਾਂ ਨੇ ਆਪਣੇ ਕਲਾਤਮਕ ਪੋਸਟਰਾਂ ਰਾਹੀਂ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਦਰਸਾਇਆ | ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਨਿਕਾ ਤੇ ਈਸ਼ਾਨ ਸ਼ਰਮਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਨਾਲ ਹੀ ਕਰਨ ਤੇ ਮਨਮੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਬਹੁਤ ਸਾਰੀਆਂ ਸਲੋਗਨ ਲਿਖਤਾਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਅਜੋਕੇ ਸਮੇਂ ਦੀ ਸਾਰਥਕਤਾ ਨੂੰ ਉਜਾਗਰ ਕੀਤਾ | ਸਲੋਗਨ ਲਿਖਣ ਮੁਕਾਬਲੇ 'ਚ ਅਵਨੀਤ ਕੌਰ ਤੇ ਜੋਤੀ ਨੇ ਪਹਿਲਾ ਸਥਾਨ, ਰਬਪ੍ਰੀਤ ਕੌਰ ਨੇ ਦੂਸਰਾ ਸਥਾਨ ਤੇ ਮਨਦੀਪ ਸ਼ਾਹੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਅਰਜਿੰਦਰ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਸਾਰੇ ਪ੍ਰਤੀਯੋਗੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ