ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਵੱਲੋਂ ਸੀਨੀਅਰ ਅਕਾਲੀ ਆਗੂੁ ਕੁਲਵੰਤ ਰਾਏ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਲੋਹੀਆਂ ਖਾਸ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਕੁਲਵੰਤ ਰਾਏ ਸ਼ਰਮਾ ਜਿੱਥੇ ਸ਼ਿਵਰਾਤਰੀ ਸ਼ੋਭਾ ਯਾਤਰਾ ਕਮੇਟੀ ਲੋਹੀਆਂ ਖਾਸ ਦੇ ਪ੍ਰਮੁੱਖ ਆਗੂ ਹਨ ਉੱਥੇ ਸ਼ਹਿਰ ਦੇ ਵਪਾਰ ਮੰਡਲ ਦੇ ਵੀ ਸਰਪ੍ਰਸਤ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਵਰਕਰਾਂ ਵਜੋਂ ਵੀ ਜਾਣਿਆ ਜਾਂਦਾ ਹੈ | ਕੁਲਵੰਤ ਰਾਏ ਸ਼ਰਮਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਯੂਥ ਆਗੂ ਬਿਕਰਮ ਸਿੰਘ ਮਜੀਠੀਆ, ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਦਾ ਧੰਨਵਾਦ ਕੀਤਾ |