07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬਲਜਿੰਦਰ ਸਿੰਘ ਢਿੱਲੋਂ ਨੇ ਆਰ. ਟੀ. ਓ. ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 24-02-2026
ਜਲੰਧਰ, 23 ਫਰਵਰੀ (ਸ਼ਿਵ)- ਨਵੇਂ ਆਰ. ਟੀ. ਓ. ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ਲਿਆ | ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਆਰ. ਟੀ. ਓ. ਅਮਨਪਾਲ ਸਿੰਘ ਦੀ ਜਗ੍ਹਾ ਹੁਣ ਬਲਜਿੰਦਰ ਸਿੰਘ ਢਿੱਲੋਂ ਨੂੰ ਨਵਾਂ ਆਰ. ਟੀ. ਓ. ਲਗਾਇਆ ਗਿਆ ਹੈ | ਉਹ ਪਹਿਲਾਂ ਵੀ ਵਿਭਾਗ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦਾ ਸਾਬਕਾ ਆਰ. ਟੀ. ਓ. ਅਮਨਪਾਲ ਸਿੰਘ, ਏ.ਆਰ.ਟੀ.ਓ. ਵਿਸ਼ਾਲ ਗੋਇਲ ਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਫਤਰ 'ਚ ਲੋਕਾਂ ਦੇ ਕੰਮ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ | ਆਰ. ਟੀ. ਓ. ਦਫਤਰ ਜਾਂ ਫਿਰ ਡਰਾਈਵਿੰਗ ਟਰੈਕ 'ਤੇ ਲੋਕਾਂ ਨੂੰ ਪੇ੍ਰਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਸ. ਢਿੱਲੋਂ ਨੇ ਕਿਹਾ ਕਿ ਦਫਤਰ 'ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਪੇ੍ਰਸ਼ਾਨ ਹੋਣ ਦੀ ਲੋੜ ਨਹੀਂ ਹੈ | ਦਫਤਰ ਵਿਚ ਕਿਸੇ ਏਜੰਟ ਕੋਲ ਕੰਮ ਨਾ ਕਰਵਾਉਣ ਸਗੋਂ ਉਹ ਕੰਮ ਕਰਵਾਉਣ ਲਈ ਕਰਮਚਾਰੀਆਂ ਦੀ ਮਦਦ ਲੈ ਸਕਦੇ ਹਨ ਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ 'ਚ ਨਰਸਰੀ ਤੇ ਐਲ.ਕੇ.ਜੀ. ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਚੌਥਾ ਦਰਜਾ ਭਰਤੀ ਲਈ ਅਰਜ਼ੀ ਦੇਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ <br/>
Ad Position 24