07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਿਹਤ ਬੀਮਾ ਯੋਜਨਾ ਸੰਬੰਧੀ ਕੌਂਸਲਰਾਂ ਨੂੰ ਮਸ਼ੀਨਾਂ ਦੇਣ ਲਈ ਮੰਗ ਪੱਤਰ ਦਿੱਤਾ <br/>

Ad Position 21
No active advertisement
ਡੀ.ਸੀ. ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਸੁਰਿੰਦਰ ਕੌਰ ਤੇ ਹੋਰ ਕਾਂਗਰਸੀ ਆਗੂ | ਤਸਵੀਰ: ਮੁਨੀਸ਼ <br/> 24-02-2026
ਜਲੰਧਰ, 23 ਫਰਵਰੀ (ਸ਼ਿਵ)- ਪੱਛਮੀ ਹਲਕੇ ਦੇ ਕਾਂਗਰਸੀ ਹਲਕਾ ਇੰਚਾਰਜ ਸੁਰਿੰਦਰ ਕੌਰ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਨੇ ਡੀ.ਸੀ. ਹਿਮਾਂਸ਼ੂ ਅਗਰਵਾਲ ਨੂੰ ਸਿਹਤ ਬੀਮਾ ਯੋਜਨਾ ਬਾਰੇ ਸਾਰੇ ਕੌਂਸਲਰਾਂ ਨੂੰ ਮਸ਼ੀਨਾਂ ਨਾ ਦੇਣ ਦਾ ਵਿਰੋਧ ਕਰਦੇ ਹੋਏ ਇਸ ਬਾਰੇ ਕਦਮ ਉਠਾਉਣ ਲਈ ਮੰਗ ਪੱਤਰ ਦਿੱਤਾ ਹੈ | ਉਨ੍ਹਾਂ ਦਿੱਤੇ ਮੰਗ ਪੱਤਰ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਸਕੀਮ ਹੈ ਨਾ ਕਿ ਕਿਸੇ ਰਾਜਨੀਤਿਕ ਪਾਰਟੀ ਦੀ ਸਕੀਮ ਹੈ | ਇਸ ਸਕੀਮ ਦੇ ਅਧੀਨ ਜੋ ਕਾਰਡ ਬਣਾਉਣ ਸੰਬੰਧੀ ਮਸ਼ੀਨਾਂ ਜਾਰੀ ਕੀਤੀਆਂ ਗਈਆਂ ਹਨ, ਉਹ ਮਸ਼ੀਨਾਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਜਾਂ ਵਾਰਡ ਇੰਚਾਰਜਾਂ ਨੂੰ ਦਿੱਤੀਆਂ ਗਈਆਂ ਹਨ | ਇਸ ਸਕੀਮ ਤਹਿਤ ਕਾਰਡ ਬਣਾਉਣ ਲਈ ਹਰ ਪਾਰਟੀ ਦੇ ਮੌਜੂਦਾ ਕੌਂਸਲਰ ਨੂੰ ਮਸ਼ੀਨ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਕਿ ਹਰ ਇੱਕ ਲੋੜਵੰਦ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ | ਇਹ ਕਾਰਡ ਸਰਕਾਰੀ ਦਫ਼ਤਰਾਂ 'ਚ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਬਣਾਏ ਜਾਣੇ ਚਾਹੀਦੇ ਹਨ ਨਾ ਕਿ ਆਮ ਆਦਮੀ ਪਾਰਟੀ ਦੇ ਦਫ਼ਤਰਾਂ 'ਚ ਬਣਨੇ ਚਾਹੀਦੇ ਹਨ | ਉਨਾਂ ਮੰਗ ਕੀਤੀ ਕਿ ਇਸ ਯੋਜਨਾ ਸੰਬੰਧੀ ਉੱਚ ਅਧਿਕਾਰੀਆਂ ਦੀ ਡਿਊਟੀ ਲਗਾਈ ਜਾਵੇ | ਇਸ ਮੌਕੇ ਰਛਪਾਲ ਸਿੰਘ ਜੱਖੂ, ਹਰਮੀਤ ਸਿੰਘ, ਕਰਨ ਜੱਲੋਵਾਲ, ਨਵਦੀਪ ਜਰੇਵਾਲ ਸ਼ਾਲੂ, ਬ੍ਰਹਮਦੇਵ ਸਹੋਤਾ, ਸਤਪਾਲ ਰਾਏ, ਅਨਿਲ ਗਿੱਲ, ਜਗਦੀਪ ਸਿੰਘ ਸੰਧਰ, ਅਰੁਣ ਕੁਮਾਰ, ਵਿਕਰਮ ਦੱਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤਵ ਮਾਤਰਤਵ ਅਭਿਆਨ ਤਹਿਤ ਕੈਂਪ ਲਗਾਇਆ <br/>
Ad Position 24