13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ 'ਮਾਂ ਬੋਲੀ ਪੰਜਾਬੀ ਮਾਰਚ' ਭਲਕੇ

Ad Position 21
No active advertisement
ਅਜੀਤ ਡੈਸਕ 25-02-2026
ਆਉਣ ਵਾਲੀ ਪੀੜ੍ਹੀ ਲਈ ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫ਼ਰਜ਼- ਦੀਪਕ ਬਾਲੀ
ਜਲੰਧਰ, 24 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਜਾਗਿ੍ਤੀ ਮੰਚ ਵਲੋਂ ਕÏਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ 'ਮਾਂ ਬੋਲੀ ਪੰਜਾਬੀ ਮਾਰਚ' 26 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ¢ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗਿ੍ਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਨੌਜਵਾਨਾਂ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ¢ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਸਮੇਤ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ¢ ਇਸ ਮÏਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੀ ਮÏਜੂਦ ਸਨ¢ ਦੀਪਕ ਬਾਲੀ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਤੇ ਸੱਭਿਆਚਾਰ ਦੀ ਪਛਾਣ ਅਧੂਰੀ ਹੈ¢ ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਲਈ ਮਾਂ
ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫਰਜ਼ ਹੈ¢ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ¢ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਨਕੋਦਰ ਰੋਡ ਤੋਂ ਸ਼ੁਰੂ ਹੋ ਕੇ ਡਾ. ਬੀ. ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸੱਭਿਆਚਾਰਕ ਸਮਾਗਮ ਨਾਲ ਸਮਾਪਤ ਹੋਵੇਗਾ¢ ਉਨ੍ਹਾਂ ਅਧਿਕਾਰੀਆਂ ਨੂੰ ਮਾਰਚ ਦÏਰਾਨ ਵੱਡੀ ਗਿਣਤੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਉਨ੍ਹਾਂ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ, ਪੀਣ ਵਾਲੇ ਪਾਣੀ, ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਲਈ ਵਾਹਨ, ਐਂਬੂਲੈਂਸ, ਮੈਡੀਕਲ ਟੀਮਾਂ, ਮਾਰਚ ਦੇ ਰੂਟ 'ਤੇ ਸਾਫ਼-ਸਫਾਈ, ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ¢ ਇਸ ਮੌਕੇ ਡਿਪਟੀ ਡੀ. ਈ. ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਚ ਦੇ ਅਹੁਦੇਦਾਰ ਅਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੇ ਵੱਖ-ਵੱਖ ਮਾਮਲਿਆਂ 'ਚ ਕੈਦ ਅਗਲੀ ਖ਼ਬਰ ਮਕਸੂਦਾਂ ਫਲਾਈਓਵਰ 'ਤੇ ਬੈਰੀਕੇਡਾਂ ਦੀ ਕਮੀ ਕਾਰਨ ਫਿਰ ਵਾਪਰਿਆ ਹਾਦਸਾ, ਟੱਕਰ ਨਾਲ ਦੋ ਕਾਰਾਂ ਨੁਕਸਾਨੀਆਂ <br/>
Ad Position 24