13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਸ਼ੀਲੀਆਂ ਦਵਾਈਆਂ ਦੇ ਵੱਖ-ਵੱਖ ਮਾਮਲਿਆਂ 'ਚ ਕੈਦ

Ad Position 21
No active advertisement
ਅਜੀਤ ਡੈਸਕ 25-02-2026

ਜਲੰਧਰ, 24 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 30 ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੋਨੂੰ ਕੁਮਾਰ ਉਰਫ਼ ਸੋਨੂੰ ਵਾਸੀ ਟੈਗੋਰ ਐਵਿਨਿਊ ਕਲੋਨੀ, ਬਸਤੀ ਦਾਨਿਸ਼ਮੰਦਾ, ਜਲੰਧਰ ਨੂੰ 2 ਮਹੀਨੇ 2 ਦਿਨ ਦੀ ਕੈਦ ਅਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 5 ਮਈ 2025 ਨੂੰ ਥਾਣਾ 5 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਇਸੇ ਅਦਾਲਤ ਨੇ 47 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਇੱਕ ਹੋਰ ਕੇਸ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਿਨੇਸ਼ ਅਟਵਾਲ ਵਾਸੀ ਬਸਤੀ ਸ਼ੇਖ਼, ਜਲੰਧਰ ਨੂੰ 1 ਮਹੀਨਾ 17 ਦਿਨ ਦੀ ਕੈਦ ਅਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 26 ਅਪ੍ਰੈਲ 2025 ਨੂੰ ਥਾਣਾ 5 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਸੁੰਦਰ ਨਗਰ ਤੋਂ ਲਾਪਤਾ ਤਿੰਨ ਨਾਬਾਲਗ ਲੜਕੀਆਂ ਯੂ. ਪੀ. 'ਚੋਂ ਬਰਾਮਦ ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ 'ਮਾਂ ਬੋਲੀ ਪੰਜਾਬੀ ਮਾਰਚ' ਭਲਕੇ
Ad Position 24