13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜਬਰੀ ਵਸੂਲੀ ਨਾਲ ਸੰਬੰਧਿਤ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਦੋ ਬੀ.ਕੇ.ਆਈ. ਕਾਰਕੁੰਨ ਜਲੰਧਰ ਤੋਂ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 25-02-2026
ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ- ਡੀ. ਜੀ. ਪੀ. ਗੌਰਵ ਯਾਦਵ
ਜਲੰਧਰ, 24 ਫਰਵਰੀ (ਸ਼ੈਲੀ)-ਕਾਊਾਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵਲੋਂ ਸਮਰਥਿਤ ਇਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਅੱਠ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐੱਸ. ਬੀ. ਐੱਸ. ਨਗਰ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ-ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਤੇ ਸੁਸ਼ਾਂਤ ਚੋਪੜਾ ਜੋ ਬੀ.ਕੇ.ਆਈ. ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿਚ ਇਕ ਟਰੈਵਲ ਏਜੰਟ ਦੇ ਘਰ 'ਤੇ ਦੋ ਵਾਰ ਗੋਲੀਆਂ ਚਲਾਈਆਂ ਸੀ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮਿ੍ਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੁੱਸੀ ਵਿਖੇ ਲਿਧੜਾਂ ਅੰਡਰਬਿ੍ਜ ਨੇੜਿਓਾ ਬੀ.ਕੇ.ਆਈ. ਨਾਲ ਜੁੜੇ ਦੋਵਾਂ ਦੋਸ਼ੀਆਂ ਨੂੰ ਹਥਿਆਰ ਸਮੇਤ ਗਿ੍ਫ਼ਤਾਰ ਕੀਤਾ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗਿ੍ਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮਿ੍ਤਸਰ ਵਿਖੇ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਾ ਹੈ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਵਿਵਾਦ ਤੋਂ ਪ੍ਰੇਸ਼ਾਨ ਔਰਤ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਪਿ੍ਥਵੀ ਨਗਰ ਵਿਖੇ ਵਾਪਰੀ ਘਟਨਾ, ਪੁਲਿਸ ਪਹੁੰਚੀ ਮੌ... ਅਗਲੀ ਖ਼ਬਰ ਨਾਜਾਇਜ਼ ਤੌਰ 'ਤੇ ਰੱੁਖਾਂ ਦੀ ਕਟਾਈ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰੇਗਾ ਨਿਗਮ <br/>
Ad Position 24