13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਘਰੇਲੂ ਵਿਵਾਦ ਤੋਂ ਪ੍ਰੇਸ਼ਾਨ ਔਰਤ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਪਿ੍ਥਵੀ ਨਗਰ ਵਿਖੇ ਵਾਪਰੀ ਘਟਨਾ, ਪੁਲਿਸ ਪਹੁੰਚੀ ਮੌਕੇ 'ਤੇ <br/>

Ad Position 21
No active advertisement
ਅਜੀਤ ਡੈਸਕ 25-02-2026
ਚੁਗਿੱਟੀ/ਜੰਡੂਸਿੰਘਾ, 24 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਪਿ੍ਥਵੀ ਨਗਰ ਵਿਖੇ ਮੰਗਲਵਾਰ ਨੂੰ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਇਕ ਔਰਤ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ | ਪੁਲਿਸ ਮੁਤਾਬਿਕ ਮਿ੍ਤਕਾ ਦੀ ਪਛਾਣ ਮਨਪ੍ਰੀਤ ਕੌਰ (32) ਪਤਨੀ ਪ੍ਰਦੀਪ ਸਿੰਘ ਵਾਸੀ ਮਕਾਨ ਨੰਬਰ 57 ਪਿ੍ਥਵੀ ਨਗਰ, ਨੇੜੇ ਲੰਮਾ ਪਿੰਡ ਦੇ ਰੂਪ 'ਚ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਮਿ੍ਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਹਿਤ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਗਿਆ | ਸੰਪਰਕ ਕਰਨ 'ਤੇ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕਾ ਦੀ ਦਾਦੀ ਸ਼ਰਨ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਕਤ ਦੇ ਪਤੀ ਦਾ ਬੀਤੇ ਕੱਲ੍ਹ ਫੋਨ ਆਇਆ ਕਿ ਤੁਸੀਂ ਆ ਕੇ ਮਨਪ੍ਰੀਤ ਨੂੰ ਲੈ ਜਾਓ, ਨਹੀਂ ਤਾਂ ਮੈਂ ਉਸ ਨੂੰ ਮਾਰ ਦੇਣਾ ਹੈ | ਪਹਿਲਾ ਫੋਨ ਸ਼ਾਮ ਨੂੰ ਆਇਆ ਤੇ ਫਿਰ ਇਸੇ ਤਰ੍ਹਾਂ ਰਾਤ ਨੂੰ ਵੀ ਫ਼ੋਨ ਆਇਆ | ਉਨ੍ਹਾਂ ਕਿਹਾ ਕਿ ਮਨਪ੍ਰੀਤ ਕੌਰ ਦਾ ਵਿਆਹ ਪ੍ਰਦੀਪ ਸਿੰਘ ਨਾਲ ਕਰੀਬ 10 ਵਰ੍ਹੇ ਪਹਿਲਾਂ ਹੋਇਆ ਸੀ | ਜਿਸ ਤੋਂ ਉਨ੍ਹਾਂ ਦਾ 6 ਸਾਲਾ ਇਕ ਬੇਟਾ ਹੈ | ਦੂਜੇ ਪਾਸੇ ਮਿ੍ਤਕਾ ਦੀ ਮਾਂ ਦਾ ਦੋਸ਼ ਹੈ ਕਿ ਵਿਆਹ ਤੋਂ ਬਾਅਦ ਉਸਦਾ ਜਵਾਈ ਉਨ੍ਹਾਂ ਦੀ ਧੀ ਨਾਲ ਕੁੱਟਮਾਰ ਕਰਦਾ ਰਿਹਾ, ਪਰ ਹਰ ਵਾਰ ਪਰਿਵਾਰਕ ਜੀਆਂ 'ਚ ਬੈਠ ਕੇ ਸਮਝੌਤਾ ਕਰਵਾ ਦਿੱਤਾ ਜਾਂਦਾ ਸੀ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕਾ ਦੇ ਸੰਬੰਧੀਆਂ ਮੁਤਾਬਿਕ ਉਨ੍ਹਾਂ ਨੂੰ ਪਿ੍ਥਵੀ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਠੀ ਵਲੋਂ ਅੱਜ ਫ਼ੋਨ ਆਇਆ ਕਿ ਤੁਹਾਡੀ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਹੈ | ਜਾਂਚ ਅਧਿਕਾਰੀ ਨੇ ਕਿਹਾ ਕਿ ਜਦੋਂ ਪੁਲਿਸ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਮਨਪ੍ਰੀਤ ਕੌਰ ਨੇ ਘਰ 'ਚ ਲੱਗੇ ਇਕ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਾ ਕੇ ਆਪਣੀ ਜੀਵਨਲੀਲ੍ਹਾ ਨੂੰ ਖ਼ਤਮ ਕਰ ਲਿਆ ਸੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਿ੍ਤਕਾ ਦੇ ਸੰਬੰਧੀਆਂ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਗੰਭੀਰਤਾ ਨਾਲ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕਾ ਦਾ ਪਤੀ ਮਜ਼ਦੂਰੀ ਕਰਦਾ ਹੈ ਤੇ ਨਸ਼ੇ ਕਰਨ ਦਾ ਆਦੀ ਹੈ | ਪੀੜਤਾ ਵਲੋਂ ਉੱਚ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ 'ਚ ਇਨਸਾਫ਼ ਦਿਵਾਉਣ ਦੀ ਗੁਹਾਰ ਲਗਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਜ਼ਮੀਨ ਮਾਮਲੇ ਵਿਚ ਭਾਜਪਾ ਵਲੋਂ ਡੀ. ਸੀ. ਨੂੰ ਸ਼ਿਕਾਇਤ <br/> ਅਗਲੀ ਖ਼ਬਰ ਜਬਰੀ ਵਸੂਲੀ ਨਾਲ ਸੰਬੰਧਿਤ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਦੋ ਬੀ.ਕੇ.ਆਈ. ਕਾਰਕੁੰਨ ਜਲੰਧਰ ਤੋਂ ਗਿ੍ਫ਼ਤਾਰ
Ad Position 24